ਕੈਪਟਨ ਵੱਲੋਂ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦੀ ਮੌਤ 'ਤੇ ਦੁੱਖ ਪ੍ਰਗਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਰਮ ਗਰੁੱਪ ਦੇ ਮੁੱਖ ਸੰਪਾਦਕ ਬੀ.ਐਸ. ਬੀਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਨੇ ਲੰਮੀ...

BS Bir

ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਰਮ ਗਰੁੱਪ ਦੇ ਮੁੱਖ ਸੰਪਾਦਕ ਬੀ.ਐਸ. ਬੀਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਨੇ ਲੰਮੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ। ਸ੍ਰੀ ਬੀਰ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਬੀਰ ਵੱਲੋਂ ਪੰਜਾਬੀ ਸਾਹਿਤ, ਭਾਸ਼ਾ ਅਤੇ ਸੱਭਿਆਚਾਰ ਨੂੰ ਬੜ੍ਹਾਵਾ ਦੇਣ ਲਈ ਦਿੱਤੇ ਵਿਲੱਖਣ ਯੋਗਦਾਨ ਨੂੰ ਯਾਦ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਦੇ ਵਿਛੋੜੇ ਨਾਲ ਪੱਤਰਕਾਰੀ ਅਤੇ ਸਾਹਿਤਕ ਭਾਈਚਾਰੇ ਨੂੰ ਵੱਡਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੀ.ਐਸ. ਬੀਰ ਇੱਕ ਬਹੁ-ਪੱਖੀ ਸਖਸ਼ੀਅਤ ਹੋਣ ਦੇ ਨਾਲ ਨਾਲ ਬਹੁਤ ਵਧੀਆ ਵਿਅਕਤੀ ਸਨ ਜਿਨ੍ਹਾਂ ਨੇ ਪੰਜਾਬੀਆਂ ਦੇ ਦਿੱਲ ਅਤੇ ਦਿਮਾਗ ਉੱਤੇ ਆਪਣੀ ਡੂੰਘੀ ਛਾਪ ਛੱਡੀ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ੍ਰੀ ਬੀਰ ਦੀ ਮੌਤ ਉੱਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਪੰਜਾਬੀ ਪੱਤਰਕਾਰੀ ਵਿਚ ਦਿੱਤੇ ਯੋਗਦਾਨ ਨੂੰ ਯਾਦ ਕੀਤਾ।