ਸੁਪ੍ਰੀਮ ਕੋਰਟ ਵਿਚ ਸੁਣਵਾਈ ਤੋਂ ਬਾਅਦ ਕਾਂਗਰਸ ਨੇ ਘੇਰੀ ਮੋਦੀ ਸਰਕਾਰ

ਏਜੰਸੀ

ਖ਼ਬਰਾਂ, ਪੰਜਾਬ

ਸੁਪ੍ਰੀਮ ਕੋਰਟ ਵਿਚ ਸੁਣਵਾਈ ਤੋਂ ਬਾਅਦ ਕਾਂਗਰਸ ਨੇ ਘੇਰੀ ਮੋਦੀ ਸਰਕਾਰ

image

image


ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਕੇ ਉਨ੍ਹਾਂ ਤੋਂ ਮਾਫ਼ੀ ਮੰਗਣ ਮੋਦੀ : ਕਾਂਗਰਸ

ਨਵੀਂ ਦਿੱਲੀ, 11 ਜਨਵਰੀ: ਕਾਂਗਰਸ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੀ ਗੱਲਬਾਤ 'ਤੇ ਸੁਪਰੀਮ ਕੋਰਟ ਵਲੋਂ ਨਿਰਾਸ਼ਾ ਪ੍ਰਗਟਾਏ ਜਾਣ ਤੋਂ ਬਾਅਦ ਸੋਮਵਾਰ ਨੂੰ ਕਿਹਾ ਕਿ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਲੋੜ ਹੈ | 
ਕਾਂਗਰਸ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਖ਼ਤਮ ਕਰਨ ਲਈ ਸਰਕਾਰ ਦੀ ਕਿਸਾਨਾਂ ਨਾਲ ਗੱਲਬਾਤ ਨੂੰ ਫ਼ੇਲ ਦਸਦੇ ਹੋਏ ਸਖ਼ਤ ਆਲੋਚਨਾ ਕੀਤੀ | ਅਦਾਲਤ ਦੇ ਫ਼ੈਸਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਹਮਣੇ ਆ ਕੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕੀਤਾ ਕਿ ਸੁਪਰੀਮ ਕੋਰਟ ਸਿਆਸੀ ਮੁੱਦਿਆਂ ਦਾ ਫ਼ੈਸਲਾ ਕਰਦੀ ਹੈ, ਸਿਆਸੀ ਬੇਈਮਾਨੀ ਨਾਲ ਖੇਤੀ ਨੂੰ ਪੂੰਜੀਪਤੀਆਂ ਦੇ ਦਰਵਾਜ਼ੇ 'ਤੇ ਵੇਚਣ ਦੀ ਸਾਜ਼ਸ਼ ਦਾ ਨਹੀਂ |