ਦਿੱਲੀਕੱਟੜਾਐਕਸਪ੍ਰੈਸਵੇਅਲਈਜ਼ਮੀਨਹਾਸਲਕਰਨਵਾਸਤੇ ਕੌਡੀਆਂ ਦਾ ਭਾਅ ਕਿਸਾਨਾਂ ਨੂੰ

ਏਜੰਸੀ

ਖ਼ਬਰਾਂ, ਪੰਜਾਬ

ਦਿੱਲੀ ਕੱਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਹਾਸਲ ਕਰਨ ਵਾਸਤੇ ਕੌਡੀਆਂ ਦਾ ਭਾਅ ਕਿਸਾਨਾਂ ਨੂੰ ਦੇ ਕੇ ਧੋਖਾ ਨਾ ਕੀਤਾ ਜਾਵੇ : ਸੁਖਬੀਰ ਬਾਦਲ

image

ਦੇ ਕੇ ਧੋਖਾਨਾਕੀਤਾਜਾਵੇ ਸੁਖਬੀਰਬਾਦਲ


ਚੰਡੀਗੜ੍ਹ, 10 ਜਨਵਰੀ (ਸਪੋਕਸਮੈੈਨ ਸਮਾਚਾਰ ਸੇਵਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਲਈ 9.67 ਲੱਖ ਰੁਪਏ ਪ੍ਰਤੀ ਏਕੜ ਦੀ ਹਾਸੋਹੀਣੀ ਅਦਾਇਗੀ ਦੇ ਦਾਅਵੇ ਨਾਲ ਕਿਸਾਨਾਂ ਨਾਲ ਧੋਖਾ ਨਾ ਕਰੇ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਸ ਘਟਨਾਕ੍ਰਮ 'ਤੇ ਹੈਰਾਨੀ ਪ੍ਰਗਟ ਕੀਤੀ ਤੇ ਕਿਹਾ ਕਿ ਅਸੀਂ ਕੌਡੀਆਂ ਦੇ ਭਾਅ ਕਿਸਾਨਾਂ ਦੀ ਜ਼ਮੀਨ ਐਕਵਾਇਰ ਨਹੀਂ ਹੋਣ ਦਿਆਂਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜ਼ਮੀਨ ਦਾ ਵਾਜਬ ਮੁਆਵਜ਼ਾ ਮਿਲਣਾ ਯਕੀਨੀ ਬਣਾਉਣਾ ਚਾਹੀਦਾ ਹੈ | 
ਉਨ੍ਹਾਂ ਕਿਹਾ ਕਿ 9.67 ਲੱਖ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਸੰਗਰੂਰ ਜ਼ਿਲ੍ਹੇ ਦੇ ਪਿੰਡ ਸੰਤੋਖਪੁਰਾ ਵਿਚ ਦਿਤਾ ਗਿਆ ਹੈ ਜੋ ਹਾਸੋਹੀਣਾ ਹੈ ਤੇ ਇਹ ਵਾਪਸ ਲਿਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜ਼ਮੀਨੀ ਹਕੀਕਤਾਂ ਵੇਖਦਿਆਂ ਨਵੇਂ ਮੁਆਵਜ਼ੇ ਦਾ ਐਲਾਨ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਕਿਹਾ ਕਿ ਸੰਗਰੂਰ, ਮੋਗਾ, ਬਰਨਾਲਾ ਤੇ ਸੁਲਤਾਨਪੁਰ ਲੋਧੀ ਦੇ ਕਿਸਾਨਾਂ ਵਿਚ ਮੁਆਵਜ਼ੇ ਨੂੰ ਲੈ ਕੇ ਭਾਰੀ ਰੋਸ ਹੈ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਮੌਜੂਦਾ ਹਾਲਾਤ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਨੇ ਕਲੈਕਟਰ ਰੇਟਾਂ ਦੇ ਤਿੰਨ ਸਾਲਾਂ ਦੇ ਔਸਤਨ ਮੁਲ ਦੇ ਆਧਾਰ 'ਤੇ ਜ਼ਮੀਨਾਂ ਦੀ ਕੀਮਤ ਤੈਅ ਕਰ ਦਿਤੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਕਲੈਕਟਰ ਰੇਟਾਂ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਤੇ ਇਸ ਕਾਰਨ ਕਿਸਾਨ ਬਹੁਤ ਪ੍ਰੇਸ਼ਾਨੀਆਂ ਝਲ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਨਾ ਐਕਵਾਇਰ ਕੀਤੀ ਜਾਵੇ |