ਕੇਂਦਰ ਦੇ ਨਵੇਂ ਖੇਤੀ ਕਾਨੂੰਨ ਪੰਜਾਬ ਮੰਡੀ ਬੋਰਡ 'ਤੇ ਹਮਲਾ : ਬਡਹੇੜੀ

ਏਜੰਸੀ

ਖ਼ਬਰਾਂ, ਪੰਜਾਬ

ਕੇਂਦਰ ਦੇ ਨਵੇਂ ਖੇਤੀ ਕਾਨੂੰਨ ਪੰਜਾਬ ਮੰਡੀ ਬੋਰਡ 'ਤੇ ਹਮਲਾ : ਬਡਹੇੜੀ

image

ਚੰਡੀਗੜ੍ਹ, 11 ਜਨਵਰੀ (ਸੁਰਜੀਤ ਸਿੰਘ ਸੱਤੀ): ਪੰਜਾਬ ਮੰਡੀ ਬੋਰਡ ਦੇ ਮੋਹਾਲੀ ਸਥਿਤ ਮੁੱਖ ਦਫ਼ਤਰ 'ਪੰਜਾਬ ਮੰਡੀ ਭਵਨ' 'ਚ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਇਸ ਮੌਕੇ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਬੋਰਡ ਦੇ ਸਕੱਤਰ ਰਵੀ ਭਗਤ ਆਈਏਐੱਸ ਅਤੇ ਰਾਜਿੰਦਰ ਸਿੰਘ ਬਡਹੇੜੀ ਡਾਇਰੈਕਟਰ ਪੰਜਾਬ ਮੰਡੀ ਬੋਰਡ, ਹੋਰ ਉੱਚ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ | 
ਇਸ ਮੌਕੇ ਗੁਰਬਾਣੀ ਕੀਰਤਨ ਨਾਲ ਕਿਸਾਨ ਮੋਰਚੇ ਦੀ ਸਫ਼ਲਤਾ ਲਈ ਵੀ ਅਰਦਾਸ ਕੀਤੀ ਗਈ | ਇਸ ਤੋਂ ਇਲਾਵਾ ਦਿੱਲੀ ਦੀਆਂ ਸੀਮਾਵਾਂ 'ਤੇ ਸ਼ਹੀਦ ਹੋਏ ਅੰਦੋਲਨਕਾਰੀ ਕਿਸਾਨਾਂ ਦੀ ਆਤਮਕ ਸ਼ਾਂਤੀ ਤੇ ਉਨ੍ਹਾਂ ਦੇ ਪ੍ਰਵਾਰਾਂ ਅਤੇ ਖੇਤ ਮਜ਼ਦੂਰਾਂ ਦੀ ਸੁੱਖ ਸ਼ਾਂਤੀ ਤੇ ਸਲਾਮਤੀ ਦੇ ਨਾਲ-ਨਾਲ ਪੰਜਾਬ ਮੰਡੀ ਬੋਰਡ ਦੀ ਚੜ੍ਹਦੀ ਕਲਾ ਲਈ ਵੀ ਅਰਦਾਸ ਕੀਤੀ ਗਈ | ਬਡਹੇੜੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨ ਪੰਜਾਬ ਮੰਡੀ ਬੋਰਡ 'ਤੇ ਵੀ ਵੱਡਾ ਹਮਲਾ ਹਨ |