ਬਰਨਾਲਾ ਦੇ ਡਿਪਟੀ ਕਮਿਸ਼ਨਰੀ ਕੁਮਾਰ ਸੌਰਭ ਰਾਜ ਦੀ ਕੋਰੋਨਾ ਰਿਪੋਰਟ ਆਈ ਪੌਜ਼ਿਟਿਵ
ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵੀ ਆਏ ਕੋਰੋਨਾ ਪੌਜ਼ਿਟਿਵ
ਸੰਪਰਕ ਵਿਚ ਆਉਣ ਵਾਲਿਆਂ ਨੂੰ ਵੀ ਜਾਂਚ ਕਰਵਾਉਣ ਦੀ ਦਿਤੀ ਸਲਾਹ
ਬਰਨਾਲਾ : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਜਾਣਕਾਰੀ ਬਰਨਾਲਾ ਤੋਂ ਹੈ ਜਿਥੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ। ਬਰਨਾਲਾ ਦੇ ਸਿਵਲ ਸਰਜਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੀਆਂ ਬਰਨਾਲਾ ਕੇ ਸਿਵਿਲ ਸਰਜਨ ਡਾਕਟਰ ਜਸਵੀਰ ਸਿੰਘ ਔਲਖ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੀ ਕਰੋਨਾਵਾਇਰਸ ਦੀ ਰਿਪੋਰਟ ਪੌਜ਼ਿਟਿਵ ਆਈ ਹੈ। ਇਸ ਦੇ ਨਾਲ ਹੀ ਇਟਲੀ ਤੋਂ ਆਏ ਤਿੰਨਾਂ ਲੋਕਾਂ ਦੀ ਕਰੋਨਾਵਾਰਿਪੋਰਟ ਨੈਗੇਟਿਵ ਆਈ ਹੈ।
ਉਨ੍ਹਾਂ ਨੇ ਕਿਹਾ ਕਿ ਬਰਨਾਲਾ ਦੇ ਸਿਹਤ ਵਿਭਾਗ ਵਲੋਂ ਕੋਰੋਨਾ ਨਾਲ ਨਜਿੱਠਣ ਲਈ ਪੂਰੀਆਂ ਤਿਆਰੀਆਂ ਕਰ ਲਾਈਆਂ ਹਨ ਅਤੇ ਬਰਨਾਲਾ ਵਿਚ 2 ਆਕਸੀਜਨ ਪਲਾਂਟ ਚਾਲੂ ਕੀਤੇ ਗਏ ਹਨ। ਇਸ ਦੇ ਨਾਲ ਹੀ 90 ਬੈੱਡ ਦਾ ਕੋਰੋਨਾ ਵਾਰਡ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿਚ ਕੋਰੋਨਾ ਪੀੜਿਤ 95 ਲੋਕਾਂ ਨੂੰ ਘਰ ਵਿਚ ਇਕਾਂਤਵਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਇਹ ਨਵਾਂ ਰੂਪ ਓਮੀਕਰੋਨ ਡੇਲਟਾ ਇੰਨਾ ਖ਼ਤਰਨਾਕ ਨਹੀਂ ਹੈ ਪਰ ਫਿਰ ਵੀ ਲੋਕਾਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।