ਬਿਕਰਮ ਮਜੀਠੀਆ ਨੂੰ 6 ਸ਼ਰਤਾਂ ਨਾਲ ਮਿਲੀ ਅਗਾਊਂ ਜ਼ਮਾਨਤ, ਸਾਂਝੀ ਕਰਨੀ ਹੋਵੇਗੀ ਲਾਈਵ ਲੋਕੇਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਹਰਿਆਣਾ ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇ ਨਾਲ 6 ਸ਼ਰਤਾਂ ਲਗਾਈਆਂ ਹਨ। ਇਸ ਵਿਚ ਕਿਹਾ ਗਿਆ ਹੈ ਕਿ ਮਜੀਠੀਆ ਦੇਸ਼ ਛੱਡ ਕੇ ਨਹੀਂ ਜਾ ਸਕਦੇ।

Bikram Singh Majithia

 

ਚੰਡੀਗੜ੍ਹ: ਡਰੱਗ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇ ਨਾਲ 6 ਸ਼ਰਤਾਂ ਲਗਾਈਆਂ  ਹਨ। ਇਸ ਵਿਚ ਕਿਹਾ ਗਿਆ ਹੈ ਕਿ ਮਜੀਠੀਆ ਦੇਸ਼ ਛੱਡ ਕੇ ਨਹੀਂ ਜਾ ਸਕਦੇ। ਉਹਨਾਂ ਮੋਬਾਈਲ ਹਰ ਸਮੇਂ ਚਾਲੂ ਰਹਿਣਾ ਚਾਹੀਦਾ ਹੈ।

Bikram Singh Majithia

ਇਸ ਤੋਂ ਇਲਾਵਾ ਉਹਨਾਂ ਨੂੰ ਵਟਸਐਪ ਰਾਹੀਂ ਜਾਂਚ ਏਜੰਸੀ ਨਾਲ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰਨੀ ਹੋਵੇਗੀ। ਦੱਸ ਦੇਈਏ ਕਿ ਮੋਹਾਲੀ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ ਪਰ ਹਾਈ ਕੋਰਟ ਨੇ ਉਹਨਾਂ ਨੂੰ ਅਗਾਊਂ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਹੈ।

Bikram singh majithia

ਡਰੱਗ ਮਾਮਲੇ ਚ ਬਿਕਰਮ ਮਜੀਠੀਆ ਨੂੰ ਇਹਨਾਂ ਸ਼ਰਤਾਂ ਨਾਲ ਮਿਲੀ ਅਗਾਊਂ ਜ਼ਮਾਨਤ

- ਲੋੜ ਪੈਣ 'ਤੇ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣਾ ਪਵੇਗਾ
-ਅਗਲੀ ਸੁਣਵਾਈ ਤੱਕ ਦੇਸ਼ ਨਹੀਂ ਛੱਡਣਗੇ
- ਆਪਣਾ ਮੋਬਾਈਲ ਨੰਬਰ ਜਾਂਚ ਏਜੰਸੀ ਨੂੰ ਦੇਣਗੇ, ਜੋ 24 ਘੰਟੇ ਚਾਲੂ ਰਹੇਗਾ
-ਕੇਸ ਨਾਲ ਜੁੜੇ ਕਿਸੇ ਵੀ ਗਵਾਹ ਜਾਂ ਵਿਅਕਤੀ ਨਾਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਸੰਪਰਕ ਨਹੀਂ ਕਰਨਗੇ
-ਮਜੀਠੀਆ ਵਟਸਐਪ ਰਾਹੀਂ ਜਾਂਚ ਏਜੰਸੀ ਨਾਲ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰਨਗੇ
-438(2) ਸੀਆਰਪੀਸੀ ਤਹਿਤ ਨਿਰਧਾਰਤ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨੀ ਹੋਵੇਗੀ

Bikram Singh Majithia

ਮੀਡੀਆ ਰਿਪੋਰਟਾਂ ਅਨੁਸਾਰ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਪਹੁੰਚ ਸਕਦੇ ਹਨ। ਬਿਕਰਮ ਮਜੀਠੀਆ ਨੂੰ ਭਲਕੇ ਯਾਨੀ ਬੁੱਧਵਾਰ ਨੂੰ ਜਾਂਚ ਏਜੰਸੀ ਅੱਗੇ ਪੇਸ਼ ਹੋਣਾ ਪਵੇਗਾ। ਇਹ ਜਾਂਚ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਹੈ। ਹਾਈ ਕੋਰਟ ਨੇ ਇਸ ਲਈ ਸਵੇਰੇ 11 ਵਜੇ ਦਾ ਸਮਾਂ ਦਿੱਤਾ ਹੈ।