ਪੰਜਾਬ ਕਾਂਗਰਸ ਨੇ ਮੈਨੀਫੈਸਟੋ ਅਤੇ ਪ੍ਰਚਾਰ ਕਮੇਟੀ ਦਾ ਕੀਤਾ ਗਠਨ
ਸੁਨੀਲ ਜਾਖੜ ਹੋਣਗੇ ਕੈਂਪੇਨ ਕਮੇਟੀ ਦੇ ਚੇਅਰਮੈਨ
Punjab Congress forms manifesto and campaign committee
ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਹ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ, ਜਿਨ੍ਹਾਂ ਦਾ ਨਤੀਜਾ 10 ਮਾਰਚ ਨੂੰ ਹੋਵੇਗਾ।
14 ਫਰਵਰੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਅੱਜ ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਅਤੇ ਪ੍ਰਚਾਰ ਕਮੇਟੀ ਦਾ ਗਠਨ ਕਰ ਦਿਤਾ ਗਿਆ ਹੈ।
ਇਸ ਦੌਰਾਨ ਕਾਂਗਰਸ ਵਲੋਂ ਮੈਨੀਫੈਸਟੋ ਅਤੇ ਕੈਂਪੇਨ ਕਮੇਟੀ ਦੇ ਚੇਅਰਮੈਨ, ਕਨਵੀਨਰ ਅਤੇ ਮੈਬਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ।
ਇਸ ਸੂਚੀ ਅਨੁਸਾਰ ਕੈਂਪੇਨ ਕਮੇਟੀ ਦਾ ਚੇਅਰਮੈਨ ਸੁਨੀਲ ਜਾਖੜ ਨੂੰ ਲਗਾਇਆ ਗਿਆ ਹੈ। ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਕੈਂਪੇਨ ਕਮੇਟੀ ਦੇ ਕਨਵੀਨਰ ਹੋਣਗੇ। ਇਸ ਦੇ ਨਾਲ ਹੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ।