ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕੀਤੇ 'ਠਕਠਕ ਗੈਂਗ' ਦੇ 4 ਮੈਂਬਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

46 ਲੱਖ 50 ਹਜ਼ਾਰ ਰੁਪਏ ਵੀ ਹੋਏ ਬਰਾਮਦ 

Ludhiana Police arrested 4 members of 'Thakthak Gang'

ਕਾਰ ਦਾ ਸ਼ੀਸ਼ਾ ਤੋੜ ਕੇ ਕੀਤੀ ਸੀ ਵੱਡੀ ਲੁੱਟ 
ਲੁਧਿਆਣਾ :
ਲੁਧਿਆਣਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ ਹੈ ਜਦੋਂ ਲੁੱਟਾਂ ਖੋਹਾਂ ਕਰਨ ਵਾਲੇ ਇਕ ਗੈਂਗ ਦੇ ਗੁਰਗਿਆਂ ਨੂੰ ਕਾਬੂ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਵਿਅਕਤੀਆਂ ਕੋਲੋਂ  46 ਲੱਖ 50 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ ਹਨ।

ਦੱਸ ਦੇਈਏ ਕਿ ਇਹ ਗੈਂਗ 'ਠਕਠਕ ਗੈਂਗ' ਦੇ ਨਾਮ ਨਾਲ ਮਸ਼ਹੂਰ ਹੈ। ਸ਼੍ਰੀਲੰਕਾ ਤੋਂ ਆਏ ਇਸ ਗੈਂਗ ਦੇ ਮੈਂਬਰ ਤਾਮਿਲ ਭਾਸ਼ਾ ਦੀ ਵਰਤੋਂ ਕਰਦੇ ਹਨ। ਪਿੱਛਲੇ ਦਿਨੀਂ ਇਸ ਗੈਂਗ ਨੇ ਕਾਰ ਦਾ ਸ਼ੀਸ਼ਾ ਤੋੜ ਕੇ ਲੁਧਿਆਣਾ ਵਿੱਚ ਲੱਖਾਂ ਰੁਪਏ ਦੀ ਚੋਰੀ ਕੀਤੀ ਸੀ।