Chandigarh: ਚੰਡੀਗੜ੍ਹ ਨੂੰ ਪਹਿਲੀ ਵਾਰ ਮਿਲਿਆ ਸਰਵੋਤਮ ਸਫ਼ਾਈ ਮਿੱਤਰ ਸੇਫ਼ ਸਿਟੀ ਐਵਾਰਡ 

ਏਜੰਸੀ

ਖ਼ਬਰਾਂ, ਪੰਜਾਬ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੇਅਰ ਅਨੂਪ ਗੁਪਤਾ ਤੇ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੂੰ ਦਿੱਤਾ ਅਵਾਰਡ

Chandigarh getting National Award from Her Excellency the President of India

Chandigarh: ਚੰਡੀਗੜ੍ਹ - ਚੰਡੀਗੜ੍ਹ ਸ਼ਹਿਰ ਨੂੰ ਸਰਵੋਤਮ ਸਫ਼ਾਈ ਮਿੱਤਰ ਸੇਫ਼ ਸਿਟੀ ਐਵਾਰਡ ਮਿਲਿਆ ਹੈ। ਇਹ ਐਵਾਰਡ ਸ਼ਹਿਰ ਦੇ ਮੇਅਰ ਅਨੂਪ ਗੁਪਤਾ ਨੂੰ ਦਿੱਲੀ ਦੇ ਭਾਰਤ ਮੰਡਪਮ ਵਿਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਦਿੱਤਾ ਗਿਆ। ਇਹ ਪੁਰਸਕਾਰ ਉਨ੍ਹਾਂ ਨੂੰ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤਾ ਹੈ। ਚੰਡੀਗੜ੍ਹ ਦੇ ਕਾਰਜਕਾਰੀ ਸਲਾਹਕਾਰ ਨਿਤਿਨ ਕੁਮਾਰ ਯਾਦਵ ਅਤੇ ਚੰਡੀਗੜ੍ਹ ਨਿਗਮ ਦੀ ਕਮਿਸ਼ਨਰ ਆਨੰਦਿਤਾ ਮਿੱਤਰਾ ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। 

ਚੰਡੀਗੜ੍ਹ ਨੂੰ ਇਹ ਐਵਾਰਡ ਮਿਲਣ ਦਾ ਮੁੱਖ ਕਾਰਨ ਆਟੋਮੈਟਿਕ ਮਸ਼ੀਨਾਂ ਨਾਲ ਸ਼ਹਿਰ ਵਿਚ ਸੀਵਰੇਜ ਦੀ ਸਫ਼ਾਈ ਕਰਨਾ ਸੀ। ਇਸ ਦੇ ਨਾਲ ਹੀ ਸਫ਼ਾਈ ਸੇਵਕਾਂ ਦੇ ਬੂਥ ਤੋਂ ਮੁਲਾਜ਼ਮਾਂ ਦੀ ਸੁਰੱਖਿਆ ਤੇ ਸਹੂਲਤ ਦਾ ਜਿਸ ਤਰ੍ਹਾਂ ਧਿਆਨ ਰੱਖਿਆ ਜਾਂਦਾ ਹੈ, ਇਹ ਗੱਲ ਵੀ ਚੰਡੀਗੜ੍ਹ ਦੇ ਹੱਕ ਵਿਚ ਨਿਕਲ ਗਈ ਹੈ। ਦੇਸ਼ ਵਿਚ ਪਹਿਲੀ ਵਾਰ ਚੰਡੀਗੜ੍ਹ ਵਿਚ ਸੈਨੀਟੇਸ਼ਨ ਵਰਕਰਜ਼ ਬੂਥ ਦੀ ਸਥਾਪਨਾ ਕੀਤੀ ਗਈ। ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਥੇ ਵੱਖਰਾ ਸਟਾਫ਼ ਤਾਇਨਾਤ ਕੀਤਾ ਗਿਆ ਹੈ।  

(For more news apart from Chandigarh getting National Award from Her Excellency the President of India, stay tuned to Rozana Spokesman)