Pathankot News : ਮਾਮਲਾ ਪ੍ਰੇਮ ਸਬੰਧਾਂ ਦਾ, ਦੋਸਤ ਨੇ ਦੋਸਤ ਦਾ ਹੀ ਕੀਤਾ ਕਤਲ
Pathankot News : ਰਾਵੀ ਨਦੀ ’ਚੋਂ ਮਿਲੀ ਲਾਸ਼
Case of love affair, friend murdered friend in Pathankot Latest News in Punjabi : ਪਠਾਨਕੋਟ ’ਚ ਅੱਜ ਸੁਜਾਨਪੁਰ ਹਲਕੇ ਦੇ ਪਿੰਡ ਬੇਦੀਆਂ ਬਜ਼ੁਰਗ ਨੇੜੇ ਰਾਵੀ ਨਦੀ 'ਚ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦਾ ਕਤਲ ਕੀਤੇ ਜਾਣ ਦਾ ਸ਼ੱਕ ਪ੍ਰਗਟਾਇਆ ਹੈ। ਜਦੋਂ ਪੁਲਿਸ ਨੇ ਜਾਂਚ ਕੀਤੀ ਤਾਂ ਪੂਰੇ ਮਾਮਲੇ ਦਾ ਖ਼ੁਲਾਸਾ ਹੋਇਆ ਕਿ ਮ੍ਰਿਤਕ 4 ਤਰੀਕ ਤੋਂ ਅਪਣੇ ਘਰੋਂ ਲਾਪਤਾ ਸੀ ਇਹ ਉਹੀ ਨੌਜਵਾਨ ਸੀ, ਜਿਸ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਸੀ ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਤੋਂ ਬਾਅਦ ਪੁਲਿਸ ਨੇ ਖ਼ੁਲਾਸਾ ਕੀਤਾ ਕਿ ਬਲਜੀਤ ਦੇ ਦੋਸਤ ਨੇ ਹੀ ਦੋ ਹੋਰ ਲੋਕਾਂ ਨਾਲ ਮਿਲ ਕੇ ਉਸ ਦਾ ਕਤਲ ਕੀਤਾ ਹੈ। ਪੁਲਿਸ ਨੇ ਦਸਿਆ ਕਿ ਬਲਜੀਤ ਦੇ ਦੋਸਤ ਨੂੰ ਸ਼ੱਕ ਸੀ ਕਿ ਉਸ ਦਾ ਉਸ ਦੀ ਪ੍ਰੇਮਿਕਾ ਨਾਲ ਸਬੰਧ ਹੈ ਜਿਸ ਕਾਰਨ ਉਸ ਦੀ ਪ੍ਰੇਮਿਕਾ ਉਸ ਨਾਲ ਗੱਲ ਨਹੀਂ ਕਰ ਰਹੀ ਹੈ। ਜਿਸ ਕਾਰਨ ਉਸ ਨੇ ਅਪਣੇ ਦੋ ਹੋਰ ਦੋਸਤਾਂ ਨਾਲ ਮਿਲ ਕੇ ਨੌਜਵਾਨ (ਬਲਜੀਤ) ਦਾ ਕਤਲ ਕਰ ਦਿਤਾ, ਜਿਸ ਦੇ ਆਧਾਰ 'ਤੇ ਪੁਲਿਸ ਨੇ ਕੁੱਝ ਘੰਟਿਆਂ ਵਿਚ ਹੀ ਇਸ ਅੰਨ੍ਹੇ ਕਤਲ ਕੇਸ ਨੂੰ ਸੁਲਝਾ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
ਡੀ.ਐਸ.ਪੀ ਨੇ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਨੌਜਵਾਨ 4 ਤਰੀਕ ਤੋਂ ਲਾਪਤਾ ਸੀ, ਜਿਸ ਸਬੰਧੀ ਸ਼ਿਕਾਇਤ 6 ਤਰੀਕ ਨੂੰ ਸ਼ਾਹਪੁਰ ਕੰਢੀ ਥਾਣੇ ਵਿਚ ਦਿਤੀ ਗਈ ਸੀ, ਜਿਸ ਤੋਂ ਬਾਅਦ ਨੌਜਵਾਨ ਦੀ ਭਾਲ ਜਾਰੀ ਸੀ, ਜਿਸ ਦੀ ਲਾਸ਼ ਰਾਵੀ ਨਦੀ ਤੋਂ ਬਰਾਮਦ ਹੋਈ ਹੈ।
ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਇਹ ਖ਼ੁਲਾਸਾ ਹੋਇਆ ਕਿ ਇਸ ਨੌਜਵਾਨ ਦਾ ਕਤਲ ਉਸ ਦੇ ਦੋਸਤ ਨੇ ਅਪਣੇ ਦੋ ਦੋਸਤਾਂ ਨਾਲ ਮਿਲ ਕੇ ਕੀਤਾ ਸੀ ਕਿਉਂਕਿ ਉਸ ਨੂੰ ਸ਼ੱਕ ਸੀ ਕਿ ਉਸ ਦੀ ਪ੍ਰੇਮਿਕਾ ਦੇ ਉਸ ਨਾਲ ਸਬੰਧਾ ਹਨ, ਜਿਸ ਕਾਰਨ ਉਸ ਨੇ ਇਹ ਅਪਰਾਧ ਕੀਤਾ। ਫਿਲਹਾਲ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
(For more Punjabi news apart from Case of love affair, friend murdered friend in Pathankot Latest News in Punjabi stay tuned to Rozana Spokesman)