Giani Raghbir Singh: ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਹੋਣ ’ਤੇ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ
ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਕੀਤੀ ਗਈ ਅਤੇ ਕੰਮਕਾਜ ਦੇਖਣ ਨੂੰ 7 ਮੈਂਬਰੀ ਕਮੇਟੀ ਕਾਇਮ ਹੈ
Giani Raghbir Singh's first statement on Sukhbir Singh Badal's resignation being accepted: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿਤੇ ਗਏ ਆਦੇਸ਼ਾਂ ਮੁਤਾਬਕ ਬੀਤੇ ਦਿਨ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ 'ਚ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਅਤੇ ਅਸਤੀਫ਼ਾ ਪ੍ਰਵਾਨ ਕਰਨ ਫ਼ੈਸਲੇ ਦਾ ਸਵਾਗਤ ਕਰਦੇ ਹਾਂ।
ਇਸ ਦੌਰਾਨ ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਕੀਤੀ ਗਈ ਅਤੇ ਕੰਮਕਾਜ ਦੇਖਣ ਨੂੰ 7 ਮੈਂਬਰੀ ਕਮੇਟੀ ਕਾਇਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਵਧਣਾ ਚਾਹੀਦਾ ਹੈ ਅਤੇ 7 ਮੈਂਬਰੀ ਕਮੇਟੀ ਨੂੰ ਕਾਰਜਸ਼ੀਲ ਕਰਨਾ ਚਾਹੀਦਾ ਹੈ। 7 ਮੈਂਬਰੀ ਕਮੇਟੀ ਵੀ ਉਨ੍ਹਾਂ ਦਾ ਹੀ ਹਿੱਸਾ ਹੈ।
ਉਨ੍ਹਾਂ ਕਿਹਾ ਬੀਤੇ ਦਿਨ ਡਾ. ਹਰਪਾਲ ਸਿੰਘ ਚੀਮਾ ਨੇ ਬਿਆਨ ਦਿਤਾ ਸੀ ਕਿ ਪਹਿਲਾਂ ਅਸਤੀਫ਼ੇ ਪ੍ਰਵਾਨ ਨਹੀਂ ਕੀਤੇ ਗਏ ਸੀ, ਹੁਣ ਅਸਤੀਫ਼ਾ ਪ੍ਰਵਾਨ ਹੋਇਆ ਹੈ ਅਤੇ ਨਵੇਂ ਪ੍ਰਧਾਨ ਚੁਣੇ ਜਾਣ ਦੇ ਕਦਮ ਚੁੱਕੇ ਜਾ ਰਹੇ ਹਨ ਪਰ ਵਰਕਿੰਗ ਕਮੇਟੀ ਵਲੋਂ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਗਿਆ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਦਾ ਮੁਖੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਗਿਆ ਸੀ। ਬੀਤੇ ਦਿਨ ਮੀਟਿੰਗ 'ਚ ਅਸਤੀਫ਼ਾ ਮਨਜ਼ੂਰ ਕੀਤਾ ਗਿਆ ਪਰ ਕਮੇਟੀ ਨੇ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਪਰ ਉਹ ਅੱਜ ਵੀ ਕਾਇਮ ਹੈ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਵਲੋਂ ਇਹ ਸਾਫ਼ ਕਰ ਦਿਤਾ ਗਿਆ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਹੋਈ ਅਤੇ ਉਹ ਵੀ ਮੁੱਖ ਭੁਮਿਕਾ 'ਚ ਹੈ।