Jalandhar News: ਜਲੰਧਰ ਨਗਰ ਨਿਗਮ ਨੂੰ ਮਿਲਿਆ 7ਵਾਂ ਮੇਅਰ ‘ਆਪ’ ਦੇ ਵਨੀਤ ਧੀਰ ਬਣੇ ਨਵੇਂ ਮੇਅਰ

ਏਜੰਸੀ

ਖ਼ਬਰਾਂ, ਪੰਜਾਬ

ਸੀਨੀਅਰ ਡਿਪਟੀ ਮੇਅਰ ਵੱਜੋਂ ਬਲਬੀਰ ਸਿੰਘ ਬਿੱਟੂ ਢਿੱਲੋਂ ਅਤੇ ਡਿਪਟੀ ਮੇਅਰ ਵੱਜੋਂ ਮਲਕੀਤ ਸਿੰਘ ਦੀ ਹੋਈ ਚੋਣ

: Jalandhar Municipal Corporation gets its 7th Mayor, AAP's Vineet Dhir becomes new Mayor

 

Jalandhar News:  ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੇ ਵਨੀਤ ਧੀਰ ਨਗਰ ਨਿਗਮ ਜਲੰਧਰ ਦੇ ਨਵੇਂ ਮੇਅਰ ਚੁਣੇ ਗਏ ਹਨ। ਇਸ ਦੇ ਨਾਲ ਹੀ ਉਹ ਜਲੰਧਰ ਦੇ 7ਵੇਂ ਮੇਅਰ ਬਣ ਗਏ ਹਨ।

ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਨੇ ਖੁਦ ਮੇਅਰ ਬਣਾ ਲਿਆ ਹੈ। ਵਾਰਡ ਨੰਬਰ 62 ਤੋਂ ਕੌਂਸਲਰ ਵਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਨ ਦਾ ਮੌਕਾ ਦਿੱਤਾ ਗਿਆ ਹੈ।