ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ
ਕੱਲ੍ਹ12 ਵਜੇ ਅੰਮ੍ਰਿਤਸਰ ਦੇ ਗੁਮਟਾਲਾ ਵਿਚ ਕੀਤਾ ਜਾਵੇਗਾ ਅੰਤਿਮ ਸਸਕਾਰ
MP gurjeet singh aujla Mother passed away News
MP Gurjit Singh from Amritsar Mother passed away News: ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੂੰ ਡੂੰਘਾ ਸਦਮਾ ਲੱਗਿਆ। ਸਾਂਸਦ ਦੀ ਮਾਤਾ ਗੁਰਮੀਤ ਕੌਰ ਔਜਲਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮਾਤਾ ਨੇ 85 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।
ਲੰਬੇ ਸਮੇਂ ਤੋਂ ਬੀਮਾਰ ਹੋਣ ਕਾਰਨ ਦਿੱਲੀ ਵਿੱਚ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਮਾਤਾ ਗੁਰਮੀਤ ਕੌਰ ਔਜਲਾ ਦਾ ਕੱਲ੍ਹ 12 ਵਜੇ ਅੰਮ੍ਰਿਤਸਰ ਦੇ ਗੁਮਟਾਲਾ ਵਿਚ ਅੰਤਿਮ ਸਸਕਾਰ ਕੀਤਾ ਜਾਵੇਗਾ।