ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਅਤੇ ਕਾਂਗਰਸ ’ਤੇ ਵਿੰਨ੍ਹਿਆ ਨਿਸ਼ਾਨਾ
ਕਿਹਾ, ਪੰਜਾਬ ਵਿੱਚ ਮਨਰੇਗਾ ਦੇ ਨਾਮ 'ਤੇ ਹੋਏ ਵੱਡੇ ਘੁਟਾਲੇ
Haryana Chief Minister targets Punjab government and Congress
ਲੁਧਿਆਣਾ: ਪੰਜਾਬ ਦੀ ਧਰਤੀ ਗੁਰੂਆਂ ਅਤੇ ਸੰਤਾਂ ਦੀ ਧਰਤੀ ਹੈ। ਗੁਰੂ ਸਾਹਿਬਾਨਾਂ ਨੇ ਇਸ ਧਰਤੀ ਨੂੰ ਮਹਾਨ ਕੁਰਬਾਨੀਆਂ ਦੇ ਕੇ ਸਿਰਜਿਆ ਹੈ। ਮੈਂ ਬਹੁਤ ਸ਼ੁਕਰਗੁਜ਼ਾਰ ਹਾਂ ਕਿ ਮੈਨੂੰ ਅੱਜ ਇਸ ਇਤਿਹਾਸਕ ਧਰਤੀ 'ਤੇ ਮੱਥਾ ਟੇਕਣ ਦਾ ਮੌਕਾ ਮਿਲਿਆ। ਇਹ ਗੱਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਹੀ। ਉਹ ਅੱਜ ਸਮਰਾਲਾ ਦੀ ਅਨਾਜ ਮੰਡੀ ਵਿਖੇ ਭਾਜਪਾ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਨ ਆਏ ਸਨ।
ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਕਾਂਗਰਸ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਨਰੇਗਾ ਦੇ ਨਾਮ 'ਤੇ ਵੱਡੇ ਘੁਟਾਲੇ ਹੋਏ ਹਨ, ਜਿਸ ਕਾਰਨ ਕੇਂਦਰ ਸਰਕਾਰ ਨੇ ਹੁਣ ਇਸ ਯੋਜਨਾ ਨੂੰ ਬਦਲ ਦਿੱਤਾ ਹੈ।