16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪਹਿਲਾਂ 12 ਜਨਵਰੀ ਨੂੰ ਹੋਣੀ ਸੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

The Shiromani Committee Interim meeting will be held on January 16.

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਜਨਵਰੀ 2026 ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪਹਿਲਾਂ 12 ਜਨਵਰੀ ਨੂੰ ਬੁਲਾਈ ਗਈ ਸੀ, ਜੋ ਜ਼ਰੂਰੀ ਰੁਝੇਵਿਆਂ ਕਾਰਨ ਹੁਣ 16 ਜਨਵਰੀ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਪਹਿਲਾਂ ਭੇਜੇ ਗਏ ਏਜੰਡੇ ਤਹਿਤ ਰੁਟੀਨ ਅਨੁਸਾਰ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਸਬੰਧ ਵਿੱਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।