ਅਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਹੋਮ ਗਾਰਡ ਮੁਲਾਜ਼ਮ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹੋਮ ਗਾਰਡ ਮੁਲਾਜ਼ਮ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਹੋਮ ਗਾਰਡ ਰਿਟਾਇਰਡ ਐਸੋਸੀਏਸ਼ਨ...

Home Guard employee died during protest

ਚੰਡੀਗੜ੍ਹ : ਅਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹੋਮ ਗਾਰਡ ਮੁਲਾਜ਼ਮ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਹੋਮ ਗਾਰਡ ਰਿਟਾਇਰਡ ਐਸੋਸੀਏਸ਼ਨ ਵਲੋਂ ਸਰਕਾਰ ਵਿਰੁਧ 10 ਜੁਲਾਈ, 2018 ਤੋਂ ਅਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਧਰਨੇ ਦੇ 216ਵੋਂ ਦਿਨ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਅਗਲੀ ਰਣਨੀਤੀ ਬਣਾਈ ਜਾ ਰਹੀ ਸੀ ਕਿ ਇਸੇ ਦੌਰਾਨ ਉਨ੍ਹਾਂ ਦੇ ਸਾਥੀ ਸ਼ੇਰ ਸਿੰਘ (68) ਵਾਸੀ ਪਿੰਡ ਮੁਹੰਮਦ ਪੀਰਾਂ (ਫ਼ਾਜ਼ਿਲਕਾ) ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਸ਼ੇਰ ਸਿੰਘ ਦੀ ਛਾਤੀ ਵਿਚ ਦਰਦ ਉੱਠਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਵਿਗੜਦੀ ਹਾਲਤ ਨੂੰ ਵੇਖ ਹਸਪਤਾਲ ਰੂਪਨਗਰ ਵਿਖੇ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿਤਾ। ਮ੍ਰਿਤਕ ਦਾ ਪੋਸਟ ਮਾਰਟਮ ਕਰਕੇ ਲਾਸ਼ ਪਰਵਾਰ ਵਾਲਿਆਂ ਨੂੰ ਸੌਂਪ ਦਿਤੀ ਗਈ ਹੈ।

ਹੋਮ ਗਾਰਡ ਐਸੋਸੀਏਸ਼ਨ ਨੇ ਸਰਕਾਰ ਸਮੇਤ ਹੋਮ ਗਾਰਡ ਦੇ ਉੱਚ ਅਧਿਕਾਰੀਆਂ ਨੂੰ ਸ਼ੇਰ ਸਿੰਘ ਦੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਹੈ। ਐਸੋਸੀਏਸ਼ਨ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਬਰਡਰ ਵਿੰਗ ਹੋਮ ਗਾਰਡ ਵੀ ਫ਼ੌਜ ਅਤੇ ਬੀਐਸਐਫ਼ ਦੀ ਤਰ੍ਹਾਂ ਡਿਊਟੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਰੈਗੂਲਰ ਸਟਾਫ਼ ਵਾਂਗ ਸਹੂਲਤਾਂ ਦੇਣ ਤੇ ਸ਼ਹੀਦ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਵੱਲ ਧਿਆਨ ਨਹੀਂ ਦੇ ਰਹੀ।