ਪਟਿਆਲਾ ‘ਚ ਅਧਿਆਪਕਾਂ ‘ਤੇ ਲਾਠੀਚਾਰਜ ਵਾਲਾ ਮੁੱਦਾ ਲੋਕ ਸਭਾ ਚੁੱਕਾਗੇਂ : ਚੰਦੂਮਾਜਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦਾ ਖਮਿਆਜਾ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ...

Prem singh Chandumajra

ਚੰਡੀਗੜ੍ਹ : ਅਕਾਲੀ ਦਲ ਦੇ ਐਮ.ਪੀ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੀ ਨਿੰਦਾ ਕੀਤੀ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ‘ਤੇ ਬਹੁਤ ਮਨਮਾਨੀ ਕਰ ਰਹੀ ਹੈ, ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਕੈਪਟਨ ਅਤੇ ਉਨ੍ਹਾਂ ਦਾ ਕੋਈ ਵੀ ਮੰਤਰੀ ਇਨ੍ਹਾਂ ਅਧਿਆਪਕਾਂ ਨਾਲ ਗੱਲ ਕਰਨ ਲਈ ਰਾਜੀ ਨਹੀਂ ਹੈ।

ਚੰਦੂਮਾਜਰਾ ਨੇ ਕਿਹਾ ਕਾਂਗਰਸ ਇਸ ਦਾ ਖਮਿਆਜ਼ਾ ਲੋਕ ਸਭਾ ਚੋਣਾਂ ਵਿੱਚ ਭੁਗਤੇਗੀ। ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਰਵੱਈਏ ਤੇ ਉਹ ਲੋਕ ਸਭਾ ‘ਚ ਬੋਲਣਗੇ।