BSF ਦੇ ਰੋਕਣ ਦੇ ਬਾਵਜੂਦ ਵੀ ਬਾਰਡਰ ਨਜ਼ਦੀਕ ਪਹੁੰਚੇ 2 ਵਿਅਕਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀ.ਐਸ.ਐਫ. ਜਵਾਨਾਂ ਵੱਲੋਂ ਗੋਲੀ ਵੀ ਚਲਾਈ ਗਈ, ਜਿਸ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ।

BSF

ਅਜਨਾਲਾ- ਬੀਤੇ ਕੁਝ ਦਿਨਾਂ ਤੋਂ ਬਾਰਡਰ ਤੇ ਪਾਕਿ ਵਲੋਂ ਵਿਅਕਤੀਆਂ ਦੇ ਬਾਰਡਰ ਤੇ ਵਾਰ -ਵਾਰ ਅੰਦਰ ਜਾਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਸਵੇਰ ਸਮੇਂ ਵਾਹਗਾ ਬਾਰਡਰ ਨਜ਼ਦੀਕ ਕੰਡਿਆਲੀ ਤਾਰ ਕੋਲ 2 ਵਿਅਕਤੀ ਪਹੁੰਚ ਗਏ ਜਿਨ੍ਹਾਂ ਨੂੰ ਬੀ.ਐਸ.ਐਫ. ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਹ ਨਹੀਂ ਰੁਕੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਬਾਅਦ ਬੀ.ਐਸ.ਐਫ. ਜਵਾਨਾਂ ਵੱਲੋਂ ਗੋਲੀ ਵੀ ਚਲਾਈ ਗਈ, ਜਿਸ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਪੁਲਿਸ ਚੌਕੀ ਕਾਹਨਗੜ੍ਹ ਦੇ ਇੰਚਾਰਜ ਰਾਜਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਜਿਕਰਯੋਗ  ਹੈ ਕਿ ਇਸ ਤੋਂ ਪਹਿਲਾ ਵੀ ਇਕ ਖ਼ਬਰ ਸਾਹਮਣੇ ਆਈ ਸੀ ਕਿ ਜਿਸ ਵਿਚ ਇਕ ਵਿਅਕਤੀ ਬਾਰਡਰ ਦੇ ਨੇੜੇ ਆ ਕੇ ਅੰਦਰ ਆਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਭਾਰਤੀ  ਬੀ.ਐਸ.ਐਫ. ਵੱਲੋਂ  ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਹ ਨਹੀਂ ਰੁਕੇ ਤੇ  ਬੀ.ਐਸ.ਐਫ. ਵੱਲੋਂ ਗੋਲੀ ਮਾਰ ਦਿੱਤੀ ਗਈ ਸੀ।