ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਸੁਨੀਲ ਜਾਖੜ ਦੀ ਅਗਵਾਈ 'ਚ ਧਰਨਾ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਰਾਜ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।

sunil Jakhar

ਅਬੋਹਰ-  ਦੇਸ਼ ਭਰ 'ਚ ਅੱਜ ਲਗਾਤਾਰ ਤੀਜੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫਾ ਹੋਇਆ ਹੈ। ਇਸ ਦੇ ਚਲਦੇ ਅੱਜ ਪੰਜਾਬ ਕਾਂਗਰਸ ਵਲੋਂ ਅੱਜ ਸੂਬੇ ਭਰ ਦੇ ਸ਼ਹਿਰਾਂ ਵਿਚ ਡੀਜ਼ਲ, ਪੈਟਰੋਲ ਤੇ ਘਰੇਲੂ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ 'ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਹੁਣ ਅਬੋਹਰ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਰਾਜ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।

ਲੁਧਿਆਣਾ 'ਚ ਡੀਜ਼ਲ, ਪੈਟਰੋਲ ਤੇ ਗੈਸ ਸਿਲੰਡਰ ਦੇ ਭਾਅ ਵਧਣ ਵਜੋਂ ਪ੍ਰਦਰਸ਼ਨ
ਇਸ ਵਿਚਕਾਰ ਡੀਜ਼ਲ, ਪੈਟਰੋਲ ਤੇ ਗੈਸ ਸਿਲੰਡਰ ਦੇ ਭਾਅ ਵਧਣ ਦੇ ਰੋਸ ਵਜੋਂ ਕਾਂਗਰਸੀਆਂ ਵਲੋਂ ਅੱਜ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰ ਸਰਕਾਰ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ 'ਤੇ ਨਿਸ਼ਾਨੇ ਸਾਧੇ। ਜਾਖੜ ਨੇ ਕਿਹਾ ਕਿ ਜਦੋਂ ਰਾਘਵ ਚੱਡਾ ਨੂੰ ਪੰਜਾਬ ਵਿਚ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਵਿਚ ਲੋਕਾਂ ਦਾ ਵਿਸ਼ਵਾਸ਼ ਬਣਾਇਆ ਜਾ ਸਕੇ। ਪਰ ਆਪ ਪਾਰਟੀ ਪੰਜਾਬ ਵਿਚ ਆਪਣਾ ਆਧਾਰ ਖੋ ਚੁੱਕੀ ਹੈ।