ਪੰਜਾਬ ਦਾ ਚੋਣ ਕਮਿਸ਼ਨ ਕਾਂਗਰਸ ਪਾਰਟੀ ਦੀ ਝੋਲੀ 'ਚ ਬੈਠ ਕੇ ਕੰਮ ਕਰ ਰਿਹਾ-ਸੁਖਬੀਰ ਬਾਦਲ
ਕਿਹਾ ਕਿ ਪੂਰੇ ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਗੁੰਡਾਗਰਦੀ 'ਤੇ ਉਤਰ ਆਈ ਹੈ ।
Sukhbir Badal
ਚੰਡੀਗੜ੍ਹ :ਪੰਜਾਬ 'ਚ ਹੋ ਰਹੇ ਨਗਰ ਕੌਂਸਲ ‘ਤੇ ਨਗਰ ਪੰਚਾਇਤਾਂ ਦੇ ਇਲੈਕਸ਼ਨ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਹਿਰ ਦੇ 17 ਵਾਰਡਾਂ ਦੇ ਉਮੀਦਵਾਰਾਂ ਦੇ ਹੱਕ 'ਚ 6 ਥਾਵਾਂ 'ਤੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਅਤੇ ਪਾਰਟੀ ਵਰਕਰਾਂ ਦੇ ਘਰਾਂ 'ਚ ਜਾ ਕੇ ਨੁੱਕੜ ਮੀਟਿੰਗਾਂ ਕਰ ਕੇ ਵਰਕਰਾਂ ਦਾ ਹੌਸਲਾ ਬੁਲੰਦ ਕੀਤਾ । ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੂਰੇ ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਗੁੰਡਾਗਰਦੀ 'ਤੇ ਉਤਰ ਆਈ ਹੈ । ਬਾਦਲ ਨੇ ਕਿਹਾ ਕਿ ਲੱਗਦਾ ਹੈ ਕਿ ਪੰਜਾਬ ਦਾ ਚੋਣ ਕਮਿਸ਼ਨ ਕਾਂਗਰਸ ਪਾਰਟੀ ਦੀ ਝੋਲੀ 'ਚ ਬੈਠ ਕੇ ਕੰਮ ਕਰ ਰਿਹਾ ਹੈ ।