ਅੱਜ ਪੰਜਾਬ 'ਚ ਕਿਸਾਨਾਂ ਦੀ ਮਹਾਪੰਚਾਇਤ, ਕਈ ਕਿਸਾਨ ਆਗੂਆਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਹਾਪੰਚਾਇਤ ’ਚ ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਨਿਰਭੈ ਢੁੱਡੀਕੇ, ਮਨਜੀਤ ਧਨੇਰ ਤੇ ਬੂਟਾ ਬੁਰਜ ਗਿੱਲ ਸ਼ਾਮਲ ਹੋਣਗੇ।

PUNJAB

ਚੰਡੀਗੜ੍ਹ: ਕੇਂਦਰ ਵਲੋਂ ਜਾਰੀ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ 75 ਦਿਨ ਬੀਤ ਗਏ ਹਨ। ਅਜਿਹੇ 'ਚ ਹੁਣ ਵੱਖ ਵੱਖ ਥਾਵਾਂ ਤੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਮਹਾਪੰਚਾਇਤ ਆਯੋਜਿਤ ਕੀਤੀ ਜਾ ਰਹੀਆਂ  ਹਨ। ਉੱਤਰ ਪ੍ਰਦੇਸ਼, ਰਾਜਸਥਾਨ ਤੇ ਹਰਿਆਣਾ ਵਿੱਚ ਮਹਾਪੰਚਾਇਤਾਂ ਨੂੰ ਮਿਲੇ ਵੱਡੇ ਹੁੰਗਾਰੇ ਮਗਰੋਂ ਅੱਜ ਪੰਜਾਬ ਵਿੱਚ ਪਹਿਲੀ ਮਹਾਪੰਚਾਇਤ ਹੋ ਰਹੀ ਹੈ। 

ਦੱਸਣਯੋਗ ਹੈ ਕਿ ਇਹ ਮਹਾਪੰਚਾਇਤ ਕਿਸਾਨ ਸੰਯੁਕਤ ਮੋਰਚੇ ਵੱਲੋਂ ਜਗਰਾਉਂ ਅਨਾਜ ਮੰਡੀ ’ਚ ਕਰਵਾਈ ਜਾ ਰਹੀ ਹੈ। ਮਹਾਪੰਚਾਇਤ ’ਚ ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਨਿਰਭੈ ਢੁੱਡੀਕੇ, ਮਨਜੀਤ ਧਨੇਰ ਤੇ ਬੂਟਾ ਬੁਰਜ ਗਿੱਲ ਸ਼ਾਮਲ ਹੋਣਗੇ।

ਇਸ ਮਹਾਂ ਪੰਚਾਇਤ ਵਿੱਚ ਕਿਸਾਨਾਂ ਤੋਂ ਇਲਾਵਾ ਮਜ਼ਦੂਰ, ਕਰਮਚਾਰੀ ਅਤੇ ਵਿਦਿਆਰਥੀ ਵੀ ਭਾਗ ਲੈਣਗੇ। ਪੰਜਾਬ ਦੇ ਕਿਸਾਨ ਦਿੱਲੀ ਮਾਰਚ ‘ਤੇ ਜਾਣ ਤੋਂ ਬਾਅਦ ਇਹ ਰਾਜ ਦਾ ਸਭ ਤੋਂ ਵੱਡਾ ਸਮਾਗਮ ਹੈ।