ਸੰਯੁਕਤ ਕਿਸਾਨ ਮੋਰਚੇ ਵੱਲੋਂ ਮਹਾਪੰਚਾਇਤਾਂ ਦੀਆਂ ਤਰੀਕਾਂ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਇਕ ਪ੍ਰੈਸ ਨੋਟ ਜਾਰੀ ਕੀਤਾ ਗਿਆ ਜਿਸ ਵਿਚ...

Maha Panchayat

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਆਉਣ ਵਾਲੇ ਸਮੇਂ ਵਿਚ ਹੋਹੋਣ ਵਾਲੀ ਮਹਾਪਚਾਇਤਾਂ ਦਾ ਵੇਰਵਾ ਵੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ-ਐਸਕੇਐਮ ਪ੍ਰਧਾਨ ਮੰਤਰੀ ਦੇ ਕਿਸਾਨ ਵਿਰੋਧੀ ਬਿਆਨਾਂ ਦੀ ਨਿਖੇਧੀ ਕਰਦਾ ਹੈ। ਇਹ ਕਹਿੰਦੇ ਹੋਏ ਕਿ ਲੋਕਾਂ ਦੁਆਰਾ ਮੰਗ ਕੀਤੇ ਬਿਨਾਂ ਇਸ ਦੇਸ਼ ਵਿੱਚ ਬਹੁਤ ਸਾਰੇ ਕਾਨੂੰਨ ਬਣਾਏ ਗਏ ਹਨ।

ਪ੍ਰਧਾਨ ਮੰਤਰੀ ਨੇ ਸਾਬਤ ਕਰ ਦਿੱਤਾ ਹੈ ਕਿ ਇਨ੍ਹਾਂ ਕਾਨੂੰਨਾਂ ਦੀ ਕਿਸਾਨਾਂ ਦੁਆਰਾ ਮੰਗ ਨਹੀਂ ਕੀਤੀ ਗਈ ਹੈ। ਇਸਦੇ ਉਲਟ, ਸਰਕਾਰ ਕਰਜ਼ਾ ਮੁਕਤ ਅਤੇ ਪੁਰਾ ਦਾਮ ਦੀ ਕਿਸਾਨਾਂ ਦੀ ਮੰਗ 'ਤੇ ਬਿਲਕੁਲ ਗੰਭੀਰ ਨਹੀਂ ਹੈ। ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਮਹਾਪੰਚਾਇਤਾਂ ਦਾ ਦੌਰ ਜਾਰੀ ਹੈ। ਪੰਜਾਬ ਦੇ ਜਗਰਾਉਂ ਵਿੱਚ ਅੱਜ ਇਕ ਵਿਸ਼ਾਲ ਮਹਾਪੰਚਾਇਤ ਕੀਤੀ ਗਈ ਜਿਸ ਵਿੱਚ ਕਿਸਾਨਾਂ ਦੇ ਨਾਲ-ਨਾਲ ਹੋਰ ਨਾਗਰਿਕਾਂ ਨੇ ਵੀ ਵੱਡੀ ਸ਼ਮੂਲੀਅਤ ਦਿਖਾਈ।

ਸ਼ੰਭੂ ਸਰਹੱਦ 'ਤੇ ਵੀ ਕਿਸਾਨਾਂ ਨੇ ਪੰਚਾਇਤ ਕੀਤੀ । ਸਿੰਘੂ ਸਟੇਜ ਤੋਂ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਉਣ ਵਾਲੇ ਪ੍ਰੋਗਰਾਮਾਂ ਨੂੰ ਲਾਗੂ ਕਰਨ' ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਕਿਸਾਨਾਂ ਨੇ ਟਿਕਰੀ ਮੋਰਚੇ ‘ਤੇ ਸੀਸੀਟੀਵੀ ਲਾਉਣ ਲਈ ਹਰਿਆਣਾ ਸਰਕਾਰ ਦੇ ਪ੍ਰਸਤਾਵ ਦਾ ਵਿਰੋਧ ਕੀਤਾ।

ਆਉਣ ਵਾਲੇ ਦਿਨਾਂ ਵਿਚ ਦੇਸ਼ ਭਰ ਵਿਚ ਕਿਸਾਨ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਐਸਕੇਐਮ ਦੀਆਂ ਟੀਮਾਂ ਰਾਜ ਪੱਧਰੀ ਮਹਾਂਪੰਚਾਇਤਾਂ ਦੇ ਪ੍ਰੋਗਰਾਮਾਂ ਦੀ ਯੋਜਨਾ ਬਣਾ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ 'ਤੇ ਕਾਇਮ ਹੈ।

ਆਉਣ ਵਾਲੇ ਦਿਨਾਂ ਵਿੱਚ ਮਹਾਪੰਚਾਇਤਾਂ ਦਾ ਵੇਰਵਾ ਇਸ ਤਰਾਂ ਹੈ:-

12 ਫ਼ਰਵਰੀ - ਬਿਲਾਰੀ, ਮੁਰਦਾਬਾਦ

12 ਫ਼ਰਵਰੀ - ਪੀਡੀਐਮ ਕਾਲਜ ਬਹਾਦਰਗੜ੍ਹ

18 ਫ਼ਰਵਰੀ – ਰਾਏ ਸਿੰਘ ਨਗਰ, ਸ੍ਰੀ ਗੰਗਾਨਗਰ, ਰਾਜਸਥਾਨ

19 ਫ਼ਰਵਰੀ - ਹਨੂੰਮਾਨਗੜ੍ਹ, ਰਾਜਸਥਾਨ

23 ਫ਼ਰਵਰੀ - ਸੀਕਰ, ਰਾਜਸਥਾਨ