ਸਰਹਾਲੀ ਕਲਾਂ ਤੇ ਚੋਹਲਾ ਸਾਹਿਬ ਵਿਖੇ ਭਗਵੰਤ ਸਿੰਘ ਮਾਨ ਦੇ ਰੋਡ ਸ਼ੋਅ ਨੇ ਲੋਕਾਂ ਵਿਚ ਭਰਿਆ ਨਵਾਂ ਜੋਸ਼
Published : Feb 11, 2022, 12:16 am IST
Updated : Feb 11, 2022, 12:16 am IST
SHARE ARTICLE
image
image

ਸਰਹਾਲੀ ਕਲਾਂ ਤੇ ਚੋਹਲਾ ਸਾਹਿਬ ਵਿਖੇ ਭਗਵੰਤ ਸਿੰਘ ਮਾਨ ਦੇ ਰੋਡ ਸ਼ੋਅ ਨੇ ਲੋਕਾਂ ਵਿਚ ਭਰਿਆ ਨਵਾਂ ਜੋਸ਼

ਚੋਹਲਾ ਸਾਹਿਬ, 10 ਫ਼ਰਵਰੀ (ਰਾਕੇਸ਼ ਬਾਵਾ, ਚੋਹਲਾ) : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਜਿੰਦਰ ਸਿੰਘ ਲਾਲਪੁਰਾ ਦੀ ਚੋਣ ਮੁਹਿੰਮ ਤੇਜ਼ ਕਰਨ ਲਈ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਵਲੋਂ ਚੋਹਲਾ ਸਾਹਿਬ ਦੇ ਬਾਜ਼ਾਰਾਂ ਵਿਚ ਰੋਡ ਮਾਰਚ ਕਰਦੇ ਹੋਏ ਰਵਾਇਤੀ ਪਾਰਟੀਆਂ ਨੂੰ ਹਰਾਉਣ ਦੀ ਅਪੀਲ ਕੀਤੀ।
ਭਗਵੰਤ ਮਾਨ ਨੇ ਕਸਬਾ ਚੋਹਲਾ ਸਾਹਿਬ ਵਿਚ ਪਹੁੰਚਦਿਆਂ ਵੱਡੀ ਗਿਣਤੀ  ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਲੋਂ ਆਤਿਸ਼ਬਾਜ਼ੀ  ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਸ਼ਾਨ ਨਾਲ ਜਾਂਦੇ ਹਨ ਅਤੇ ਇਥੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਪਗ ਤੈਅ ਹੋ ਚੁੱਕੀ ਹੈ, ਉਨ੍ਹਾਂ ਕਿਹਾ ਕਿ ਲੋਕ 20 ਫ਼ਰਵਰੀ ਦਾ ਇੰਤਜ਼ਾਰ ਕਰ ਰਹੇ ਹਨ, ਜੋ ਪੰਜਾਬ ਵਿਚ ਇਕ ਇਨਕਲਾਬ ਦੇ ਤੌਰ ’ਤੇ ਵੱਡੇ ਬਦਲਾਅ ਦੀ ਤਾਰੀਕ ਬਣ ਜਾਵੇਗੀ। ਇਸ ਮੌਕੇ ਉਨ੍ਹਾਂ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਲਾਲਪੁਰਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। 
ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਾਰਟੀ ਪ੍ਰਧਾਨ ਭਗਵੰਤ ਸਿੰਘ ਮਾਨ ਦਾ ਇਥੇ ਪਹੁੰਚਣ ’ਤੇ ਧਨਵਾਦ ਕਰਦਿਆਂ ਹੋਇਆਂ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਇਤਿਹਾਸਕ ਕਸਬਾ ਚੋਹਲਾ ਸਾਹਿਬ ਪਹੁੰਚੇ ਆਮ ਆਦਮੀ ਪਾਰਟੀ ਵਰਕਰਾਂ ਦਾ ਧਨਵਾਦ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਚੰਬਾ ਬਲਾਕ ਪ੍ਰਧਾਨ, ਕੁਲਵਿੰਦਰ ਸਿੰਘ ਖ਼ਾਲਸਾ ਰਾਣੀਵਲਾਹ, ਕੇਵਲ ਕ੍ਰਿਸ਼ਨ, ਕਾਕੇ ਸ਼ਾਹ, ਪਲਵਿੰਦਰ ਸਿੰਘ ਧੰਨ, ਮਨਜਿੰਦਰ ਸਿੰਘ ਘੜਕਾ ਤੇ ਹਜ਼ਾਰਾਂ ਦੀ ਗਿਣਤੀ ਵਿਚ ਇਲਾਕਾ ਵਾਸੀ ਲੋਕ ਹਾਜ਼ਰ ਸਨ। 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement