
ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਪਟਿਆਲਾ (ਗਗਨਦੀਪ ਸਿੰਘ): ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਨਾਮਜ਼ਦਗੀ ਭਰਨ ਲੱਗਿਆਂ ਗਲਤ ਜਾਣਕਾਰੀ ਦੇਣ ਦੇ ਦੋਸ਼ ਤਹਿਤ ਚੋਣ ਕਮਿਸ਼ਨ ਦੇ ਆਦੇਸ਼ਾਂ ’ਤੇ ਦਰਜ ਹੋਇਆ ਹੈ।
‘ਆਪ’ ਉਮੀਦਵਾਰ ਖਿਲਾਫ਼ ਆਈਪੀਸੀ ਦੀ ਧਾਰਾ 193, 199 ਅਤੇ 125 ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਵਿਰੋਧੀਆਂ ਵਲੋਂ ‘ਆਪ’ ਉਮੀਦਵਾਰ ਖਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
Case registered against AAP candidate from Sanaur
ਦਰਅਸਲ ਬਰਨਾਲਾ ਅਦਾਲਤ ਵੱਲੋਂ 'ਆਪ' ਉਮੀਦਵਾਰ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਨੀਲ ਗਰਗ ਦਾ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਦਾ ਕੰਮ ਸਿਰਫ ਸਵਾਲ ਚੁੱਕਣਾ ਹੁੰਦਾ ਹੈ ਪਰ ਆਖਰੀ ਫੈਸਲਾ ਲੋਕਾਂ ਨੇ 20 ਫਰਵਰੀ ਨੂੰ ਕਰਨਾ ਹੈ, ਜਿਸ ਦਾ ਨਤੀਜਾ 8 ਮਾਰਚ ਨੂੰ ਆਵੇਗਾ।