ਕਾਂਗਰਸ ਤੇ CM ਚੰਨੀ ਦੇ ਮਾਫੀਆ ਨਾਲ ਗਠਜੋੜ ਦੀ ਸ਼ਮਸ਼ੇਰ ਸਿੰਘ ਦੁਲੋਂ ਨੇ ਕੀਤੀ ਪੁਸ਼ਟੀ: ਹਰਪਾਲ ਚੀਮਾ
Published : Feb 11, 2022, 7:50 pm IST
Updated : Feb 11, 2022, 7:50 pm IST
SHARE ARTICLE
Harpal Cheema
Harpal Cheema

-'ਆਪ' ਦੀ ਸਰਕਾਰ ਬਣਨ 'ਤੇ ਮਾਫੀਆ ਰਾਜ ਕੀਤਾ ਜਾਵੇਗਾ ਖ਼ਤਮ, ਖ਼ਜ਼ਾਨੇ ਵਿੱਚ ਜਾਵੇਗਾ ਲੋਕਾਂ ਦਾ ਪੈਸਾ: ਹਰਪਾਲ ਚੀਮਾ

-ਕਾਂਗਰਸ ਭ੍ਰਿਸ਼ਟਾਚਾਰ ਦਾ ਅੱਡਾ ਬਣੀ, ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਹਿਲੂ: ਹਰਪਾਲ ਚੀਮਾ
-ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਕਾਂਗਰਸ, ਕੈਪਟਨ ਅਤੇ ਚੰਨੀ 'ਤੇ ਮਾਫੀਆ ਨਾਲ ਮਿਲੇ ਹੋਣ ਦੇ ਲਾਏ ਸੀ ਦੋਸ਼

ਸੰਗਰੂਰ -  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਐਮ.ਐਲ.ਏਜ਼ ਦੀਆਂ ਟਿੱਕਟਾਂ ਰੇਤ, ਸ਼ਰਾਬ, ਟਰਾਂਸਪੋਰਟ ਅਤੇ ਡਰੱਗ ਮਾਫੀਆ ਦੇ ਆਗੂਆਂ ਨੂੰ ਵੇਚੀਆਂ ਹਨ ਤਾਂ ਜੋ ਉਹ ਵਿਧਾਇਕ ਬਣ ਕੇ ਆਪਣੇ ਮਾਫੀਆ ਰਾਜ ਨੂੰ ਹੋਰ ਮਜ਼ਬੂਤ ਕਰਨ ਸਕਣ। ਚੀਮਾ ਨੇ ਪੰਜਾਬ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮਾਫੀਆ ਰਾਜ ਖ਼ਤਮ ਕੀਤਾ ਜਾਵੇਗਾ। ਪੰਜਾਬ ਦੇ ਲੁਟੇ ਹੋਏ ਪੈਸੇ ਦੀ ਮਾਫੀਆ ਦੇ ਸਰਪ੍ਰਸਤਾਂ ਕੋਲੋਂ ਵਸੂਲੀ ਕੀਤੀ ਜਾਵੇਗੀ ਅਤੇ ਲੋਕਾਂ ਦਾ ਪੈਸਾ ਲੋਕਾਂ ਨੂੰ ਦਿੱਤਾ ਜਾਵੇਗਾ।

Harpal Cheema  Harpal Cheema

ਸ਼ੁੱਕਰਵਾਰ ਨੂੰ ਸੰਗਰੂਰ ਵਿਖੇ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, '' ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁਲੋਂ ਨੇ ਕਾਂਗਰਸ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਮਾਫੀਆ ਰਾਜ ਚਲਾਉਣ ਵਾਲੇ ਲੋਕਾਂ ਨੂੰ ਟਿੱਕਟਾਂ ਵੇਚਣ ਦੇ ਗੰਭੀਰ ਦੋਸ਼ ਲਾਏ ਹਨ। ਸ਼ਮਸ਼ੇਰ ਸਿੰਘ ਦੁਲੋਂ ਨੇ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਅਤੇ ਮੁੱਖ ਮੰਤਰੀ ਚੰਨੀ 'ਤੇ ਲਾਏ ਜਾਂਦੇ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ ਕਿ ਕਾਂਗਰਸ ਸਰਕਾਰ ਰੇਤ, ਸ਼ਰਾਬ, ਟਰਾਂਸਪੋਰਟ ਅਤੇ ਡਰੱਗ ਮਾਫੀਆ ਨਾਲ ਮਿਲੀ ਹੋਈ ਹੈ।''

Sukhbir Badal Sukhbir Badal

ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆਂ, ਕੇਬਲ ਮਾਫੀਆ ਅਤੇ ਡਰੱਗ ਮਾਫੀਆ ਕਾਇਮ ਕੀਤਾ ਗਿਆ ਸੀ। ਭਾਂਵੇਂ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਤਰਾਂ ਦੇ ਮਾਫੀਆ ਨੂੰ ਖ਼ਤਮ ਕਰਨ ਦਾ ਵਾਅਦਾ ਪੰਜਾਬ ਦੇ ਲੋਕਾਂ ਨਾਲ ਕੀਤਾ ਸੀ, ਪਰ ਕਾਂਗਰਸ ਸਰਕਾਰ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਨੇ ਮਾਫੀਆ ਰਾਜ ਨੂੰ ਅੱਗੇ ਚਲਾਇਆ ਹੈ, ਨਾ ਕਿ ਖ਼ਤਮ ਕੀਤਾ।

Raghav Chadda Raghav Chadda

'ਆਪ' ਆਗੂ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਮੀਡੀਆ ਨੂੰ ਨਾਲ ਲੈ ਕੇ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਸ੍ਰੀ ਚਮਕੌਰ ਸਾਹਿਬ ਵਿੱਚ ਚੱਲਦੀ ਗੈਰ ਕਾਨੂੰਨੀ ਰੇਤ ਦੀ ਖੱਡ 'ਤੇ ਛਾਪਾ ਮਾਰਿਆ ਸੀ ਅਤੇ ਦੋਸ਼ ਲਾਏ ਸਨ ਕਿ ਇਹ ਸਭ ਕੁੱਝ ਮੁੱਖ ਮੰਤਰੀ ਦੀ ਨਿਗਰਾਨੀ ਵਿੱਚ ਹੋ ਰਿਹਾ ਹੈ। ਹੁਣ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚੰਨੀ ਦੇ ਭਤੀਜੇ ਦੇ ਘਰ ਛਾਪੇ ਮਾਰ ਕੇ ਕਰੋੜਾਂ ਰੁਪਏ ਬਰਾਮਦ ਕੀਤੇ ਹਨ ਤਾਂ ਸਿੱਧ ਹੋ ਗਿਆ ਕਿ ਰੇਤ ਮਾਫੀਆ ਚੰਨੀ ਦੀ ਅਗਵਾਈ ਵਿੱਚ ਪਹਿਲਾਂ ਦੀ ਤਰਾਂ ਹੀ ਚੱਲ ਰਿਹਾ ਹੈ।

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕਾਂਗਰਸ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕੀ ਹੈ। ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਭ੍ਰਿਸ਼ਟਾਚਾਰ ਕਰਕੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟਿਆ ਹੈ। ਕਾਂਗਰਸ ਵੱਲੋਂ ਭ੍ਰਿਸ਼ਟਾਚਾਰੀਆਂ ਅਤੇ ਮਾਫੀਆ ਰਾਜ ਦੇ ਸਰਪ੍ਰਸਤਾਂ ਨੂੰ ਟਿੱਕਟਾਂ ਦੇਣ ਕਾਰਨ ਬਹੁਤ ਸਾਰੇ ਸੀਨੀਅਰ ਆਗੂ ਕਾਂਗਰਸ ਪਾਰਟੀ ਨੂੰ ਛੱਡ ਚੁੱਕੇ ਹਨ ਅਤੇ ਕਈ ਛੱਡਣ ਵਾਲੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਰੇਤ, ਸ਼ਰਾਬ, ਟਰਾਂਸਪੋਰਟ, ਕੇਬਲ ਅਤੇ ਡਰੱਗ ਮਾਫੀਆ ਤੋਂ ਮੁੱਕਤ ਕਰਾਉਣ ਲਈ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਜ਼ਰੂਰ ਦੇਵੋ ਤਾਂ ਜੋ ਲੋਕਾਂ ਦਾ ਪੈਸਾ ਲੋਕਾਂ ਤੱਕ ਸਹੂਲਤਾਂ ਦੇ ਰੂਪ ਪਹੁੰਚਾਇਆ ਜਾਵੇ।

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement