CIA ਸਟਾਫ਼ ਗੁਰਦਾਸਪੁਰ ਨੇ ਕਾਬੂ ਕੀਤਾ ਨਸ਼ਾ ਤਸਕਰ ਜੋੜਾ, ਹੈਰੋਇਨ ਅਤੇ ਨਕਦੀ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਐਨਡੀਪੀਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

CIA staff Gurdaspur arrested drug smuggler couple, recovered heroin and cash

 

ਗੁਰਦਾਸਪੁਰ: ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਸੀਆਈਏ ਸਟਾਫ਼ ਗੁਰਦਾਸਪੁਰ ਨੇ ਨਸ਼ਾ ਤਸਕਰ ਜੋੜਾ ਕਾਬੂ ਕੀਤਾ ਹੈ। ਟੀਮ ਨੇ ਦੀਨਾਨਗਰ ਤੋਂ ਨਾਕਾਬੰਦੀ ਦੌਰਾਨ ਸਕੂਟਰੀ ਸਵਾਰ ਪਤੀ-ਪਤਨੀ ਨੂੰ 100 ਗ੍ਰਾਮ ਹੈਰੋਇਨ ਅਤੇ 1.50 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਐਨਡੀਪੀਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: 'ਨਿੱਜੀ ਕਾਰਨਾਂ' ਦਾ ਹਵਾਲਾ ਦਿੰਦੇ ਹੋਏ ਜੱਜ ਨੇ ਖ਼ੁਦ ਨੂੰ ਜਾਮੀਆ ਹਿੰਸਾ ਮਾਮਲੇ ਦੀ ਸੁਣਵਾਈ ਤੋਂ ਕੀਤਾ ਵੱਖ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਆਈਏ ਸਟਾਫ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਦੀਨਾਨਗਰ ਵਿਖੇ ਪਤੀ-ਪਤਨੀ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਅਤੇ ਸਕੂਟੀ ’ਤੇ ਨਸ਼ਾ ਲੈ ਕੇ ਦੀਨਾਨਗਰ ਨੂੰ ਆ ਰਹੇ ਹਨ। ਪਤੀ-ਪਤਨੀ ਦੀ ਪਛਾਣ ਪਿੰਡ ਪਨਿਆੜ ਦੇ ਰਹਿਣ ਵਾਲੇ ਸਤਨਾਮ ਸਿੰਘ ਸੱਤੀ ਉਸ ਦੀ ਪਤਨੀ ਸੁਨੀਤਾ ਵਜੋਂ ਹੋਈ ਹੈ। ਨਾਕੇਬੰਦੀ ਦੌਰਾਨ ਜਦੋਂ ਪੁਲਿਸ ਨੇ ਚੈਕਿੰਗ ਕੀਤੀ ਤਾਂ ਇਹਨਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 1.50 ਲੱਖ ਰੁਪਏ ਡਰਗ ਮਨੀ ਬਰਾਮਦ ਹੋਈ।

ਇਹ ਵੀ ਪੜ੍ਹੋ: ਇੰਡੋਨੇਸ਼ੀਆ ਵਿਚ ਆਇਆ ਭੂਚਾਲ, ਰਿਕਟਰ ਪੈਮਾਨੇ 'ਤੇ 6 ਮਾਪੀ ਗਈ ਭੂਚਾਲ ਦੀ ਤੀਬਰਤਾ

ਉਹਨਾਂ ਦੱਸਿਆ ਕਿ ਪਤੀ-ਪਤਨੀ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਨਸ਼ਾ ਸਪਲਾਈ ਕਰਦੇ ਸਨ। ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਖ਼ਿਲਾਫ਼ ਪਹਿਲਾਂ ਹੀ ਨਸ਼ਾ ਵੇਚਣ ਦੇ ਦੋ ਮਾਮਲੇ ਦਰਜ ਹਨ ਅਤੇ ਇਹ ਵਿਅਕਤੀ ਆਪਣੀ ਪਤਨੀ ਦੀ ਸਹਾਇਤਾ ਨਾਲ ਨਸ਼ਾ ਵੇਚਣ ਦਾ ਕੰਮ ਕਰਦਾ ਹੈ।