ਪਟਵਾਰੀ ਖ਼ਿਲਾਫ਼ ਮਿਲੀ ਸ਼ਿਕਾਇਤ ’ਤੇ ਕਪੂਰਥਲਾ ਦੇ DC ਨੇ ਤੁਰੰਤ ਕਾਰਵਾਈ ਕਰਦਿਆਂ ਕੀਤਾ ਸਸਪੈਂਡ 

ਏਜੰਸੀ

ਖ਼ਬਰਾਂ, ਪੰਜਾਬ

ਸਰਕਾਰੀ ਕੰਮਾਂ ਵਿਚ ਬੇਲੋੜੀ ਦੇਰੀ ਅਤੇ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

suspend

ਕਪੂਰਥਲਾ - ਪੰਜਾਬ ਦੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਕਮ ਜ਼ਿਲ੍ਹਾ ਕੁਲੈਕਟਰ ਵਿਸ਼ੇਸ਼ ਸਾਰੰਗਲ ਨੇ ਤਹਿਸੀਲ ਕਪੂਰਥਲਾ ਅਧੀਨ ਪੈਂਦੇ ਪਿੰਡ ਕਾਂਜਲੀ ਦੇ ਪਟਵਾਰੀ ਤਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰੀ ਨੌਕਰੀ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁਅੱਤਲ ਕੀਤੇ ਗਏ ਪਟਵਾਰੀ 'ਤੇ ਡਿਊਟੀ ਤੋਂ ਗੈਰਹਾਜ਼ਰ ਰਹਿਣ ਅਤੇ ਜ਼ਮੀਨ ਦੀ ਰਜਿਸਟਰੀ ਦਰਜ ਨਾ ਕਰਨ ਦੀ ਸ਼ਿਕਾਇਤ ਦਰਜ ਹੋਈ ਸੀ ਤੇ ਜਾਂਚ ਚੱਲ ਰਹੀ ਸੀ। 

ਡੀਸੀ ਵੱਲੋਂ ਇਹ ਕਾਰਵਾਈ ਪੰਜਾਬ ਪੈਨਲ ਐਂਡ ਅਪੀਲ ਰੂਲਜ਼ 1970 ਦੀ ਧਾਰਾ 4 ਤਹਿਤ ਕੀਤੀ ਗਈ ਹੈ। ਡੀਸੀ ਨੇ ਦੱਸਿਆ ਕਿ ਮੁਅੱਤਲੀ ਦੇ ਸਮੇਂ ਦੌਰਾਨ ਮੁਲਾਜ਼ਮ ਦਾ ਮੁੱਖ ਦਫ਼ਤਰ ਤਹਿਸੀਲ ਦਫ਼ਤਰ ਸੁਲਤਾਨਪੁਰ ਲੋਧੀ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮਾਂ ਵਿਚ ਬੇਲੋੜੀ ਦੇਰੀ ਅਤੇ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।