ਸਿੱਖ ਕੈਦੀ ਗੁਰਦੀਪ ਸਿੰਘ ਖੇੜਾ ਨੂੰ ਮਿਲੀ ਦੋ ਮਹੀਨਿਆਂ ਦੀ ਪੈਰੋਲ 

ਏਜੰਸੀ

ਖ਼ਬਰਾਂ, ਪੰਜਾਬ

1991 'ਚ ਸੁਣਾਈ ਸੀ ਕਰਨਾਟਕ ਕੋਰਟ ਨੇ ਉਮਰ ਕੈਦ ਦੀ ਸਜ਼ਾ  

Gurdeep Singh Khera

 

ਅੰਮ੍ਰਿਤਸਰ - ਸਿੱਖ ਕੈਦੀ ਗੁਰਦੀਪ ਸਿੰਘ ਖੇੜਾ ਨੂੰ ਦੋ ਮਹੀਨਿਆਂ ਦੀ ਪੈਰੋਲ 'ਤੇ ਰਿਹਾਅ ਕੀਤਾ ਗਿਆ ਹੈ। ਗੁਰਦੀਪ ਸਿੰਘ ਨੂੰ 6 ਫਰਵਰੀ ਨੂੰ ਪੈਰੋਲ ਮਿਲੀ ਸੀ। 
ਉਹਨਾਂ ਨੂੰ 1996 ਵਿਚ ਨਵੀਂ ਦਿੱਲੀ ਅਤੇ ਕਰਨਾਟਕ ਦੇ ਬਿਦਰ ਵਿਚ ਅੱਤਵਾਦੀ ਅਤੇ ਵਿਘਨਕਾਰੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਦੋ ਵੱਖ-ਵੱਖ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਗੁਰਦੀਪ ਸਿੰਘ ਖੇੜਾ 32 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। 

ਇਨ੍ਹਾਂ ਤੋਂ ਇਲਾਵਾ ਦਵਿੰਦਰਪਾਲ ਸਿੰਘ ਭੁੱਲਰ, ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਅਤੇ ਬਲਵੰਤ ਸਿੰਘ ਰਾਜੋਆਣਾ ਜਿਨ੍ਹਾਂ ਨੇ 26 ਸਾਲ ਪੂਰੇ ਕਰ ਲਏ ਹਨ। ਜਗਤਾਰ ਸਿੰਘ ਹਵਾਰਾ, ਜੋ ਆਪਣੀ ਜੇਲ੍ਹ ਦੀ ਸਜ਼ਾ ਦੇ 25 ਸਾਲ ਪੂਰੇ ਕਰ ਚੁੱਕੇ ਹਨ ਅਤੇ ਪਰਮਜੀਤ ਸਿੰਘ ਭਵੇਰਾ, ਜੋ ਕਿ 23 ਸਾਲ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਪਿਛਲੇ ਕਈ ਦਿਨਾਂ ਤੋਂ ਕੌਮੀ ਇਨਸਾਫ਼ ਮੋਰਚਾ ਉਨ੍ਹਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ। ਗੁਰਦੀਪ ਸਿੰਘ ਖੇੜਾ ਅੰਮ੍ਰਿਤਸਰ ਦੇ ਜੱਲੂਪੁਰ ਖਹਿਰਾ ਪਿੰਡ ਦੇ ਰਹਿਣ ਵਾਲੇ ਹਨ ਤੇ ਉਹਨਾਂ 'ਤੇ ਅੱਤਵਾਦੀ ਅਤੇ ਵਿਘਨਕਾਰੀ ਗਤੀਵਿਧੀਆਂ (ਟਾਡਾ) ਰੋਕਥਾਮ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਉਹਨਾਂ ਨੂੰ ਬਾਅਦ ਵਿੱਚ 1996 ਵਿੱਚ ਨਵੀਂ ਦਿੱਲੀ ਅਤੇ ਕਰਨਾਟਕ ਦੇ ਬਿਦਰ ਵਿੱਚ ਦਰਜ ਦੋ ਵੱਖ-ਵੱਖ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੋਹਾਲੀ 'ਚ ਪ੍ਰਦਰਸ਼ਨ ਕਰ ਰਹੇ ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 31 ਪ੍ਰਦਰਸ਼ਨਕਾਰੀ ਸੈਕਟਰ 52-53 ਵਿਚ ਸੜਕ ਦੇ ਵਿਚਕਾਰ ਬੈਠ ਗਏ ਕਿਉਂਕਿ ਉਨ੍ਹਾਂ ਨੂੰ ਚੰਡੀਗੜ੍ਹ ਵੱਲ ਵਧਣ ਨਹੀਂ ਦਿੱਤਾ ਗਿਆ। ਇੰਦਰਬੀਰ ਸਿੰਘ ਦੀ ਅਗਵਾਈ ਹੇਠ ਧਰਨਾਕਾਰੀਆਂ ਨੇ ਕਰੀਬ ਦੋ ਘੰਟੇ ਕੀਰਤਨ ਕੀਤਾ ਅਤੇ ਫਿਰ ਉਥੋਂ ਚਲੇ ਗਏ। ਉਹ ਆਪਣੀਆਂ ਮੰਗਾਂ ਮਨਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦੇ ਸਨ। ਮੋਰਚੇ ਦੇ 31 ਮੈਂਬਰਾਂ ਨੂੰ ਵੀਰਵਾਰ ਨੂੰ ਵੀ ਚੰਡੀਗੜ੍ਹ ਵੱਲ ਨਹੀਂ ਜਾਣ ਦਿੱਤਾ ਗਿਆ।