ਸੁਖਬੀਰ ਬਾਦਲ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਤੋਂ 'ਸ਼੍ਰੋਮਣੀ ਅਕਾਲੀ ਦਲ ਹੋਇਆ ਭਗੌੜਾ'

Giani Harpreet Singh's big statement about Sukhbir Badal

Giani Harpreet Singh News : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਹੋਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਉੱਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਇਕ ਸਮਾਗਮ ਵਿੱਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਨਾ ਮੰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਟੱਕਰ ਮਾਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਨੇ ਵੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਇਆ ਹੈ ਉਹ ਬਖਸ਼ਿਆ ਨਹੀਂ ਗਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਤੋਂ ਸ੍ਰੋਮਣੀ ਅਕਾਲੀ ਦਲ ਭਗੌੜਾ ਹੈ। ਉਨ੍ਹਾਂ ਨੇ ਕਿਹਾ, ਇਹ ਸ਼ੋਮਣੀ ਅਕਾਲੀ ਦਲ ਨਹੀਂ ਇਹ ਭਗੌੜਾ ਦਲ ਹੈ।  ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਦਲ ਦੀ ਭਰਤੀ ਲਈ 7 ਮੈਂਬਰੀ ਕਮੇਟੀ ਨੂੰ ਹੁਕਮ ਦਿੱਤਾ ਸੀ ਨਾ ਕਿ ਅਕਾਲੀ ਦਲ ਦੀ ਵਰਕਿੰਗ ਕਮੇਟੀ ਜਾਂ ਅਕਾਲੀ ਦਲ ਨੂੰ।  ਉਨ੍ਹਾਂ ਨੇ ਕਿਹਾ ਹੈ ਕਿ 7 ਮੈਂਬਰੀ ਕਮੇਟੀ ਨੂੰ ਅੱਖੋ ਪਰੋਖੇ ਕੀਤਾ ਜਾ ਰਿਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜਿਹੜਾ ਵੀ ਤਖ਼ਤਾਂ ਦੇ ਹੁਕਮਾਂ ਨੂੰ ਨਹੀਂ ਮੰਨਦਾ ਉਸ ਦਾ ਅਸ਼ਰ ਬਹੁਤ ਬੁਰਾ ਹੁੰਦਾ ਹੈ। ਜੋ ਵੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਇਆ ਹੈ ਉਹ ਖ਼ਤਮ ਹੋਇਆ ਹੈ। ਗਿਆਨੀ ਨੇ ਇਤਿਹਾਸ ਵਿਚੋਂ ਉਦਾਹਰਣ ਦਿੰਦੇ ਹੋਏ ਕਿਹਾ ਹੈ ਕਿ ਸ਼ਰਾਬੀ ਹਾਥੀ ਜਦੋਂ ਸਿੰਘ ਵੱਲ ਆਇਆ ਤਾਂ ਭਾਈ ਬਚਿੱਤਰ ਸਿੰਘ ਨੇ ਮਾਰ ਦਿੱਤਾ ਸੀ ਇਵੇ ਹੀ ਸੁਖਬੀਰ ਬਾਦਲ ਜਿਸ ਦਿਨ ਕੋਈ ਦਸਵੇਂ ਪਾਤਿਸ਼ਾਹ ਕੋਲੋਂ ਥਾਪੜਾ ਲੈ ਕੇ ਬੱਚਿਤਰ ਸਿੰਘ ਆ ਗਿਆ ਤਾਂ ਸੱਤੇ ਚੀਰ ਕੇ ਤੇਰੀ ਗਿੱਚੀ ਥਾਈਂ ਬਾਹਰ ਕੱਢ ਦੇਵੇਗਾ, ਜਿਹੜੇ ਤੈਨੂੰ ਢੁਡਾਂ ਮਾਰ ਰਹੇ ਹਨ ਇਹ ਸਭ ਤੋਂ ਪਹਿਲਾਂ ਰਗੜੇ ਜਾਣਗੇ"