Harinder Singh Dhami: ਹੁਣ 13 ਫ਼ਰਵਰੀ ਨੂੰ ਹੋਵੇਗੀ 7 ਮੈਂਬਰੀ ਕਮੇਟੀ ਦੀ ਇਕੱਤਰਤਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪਹਿਲਾਂ ਅੱਜ (11 ਫ਼ਰਵਰੀ) ਨੂੰ ਹੋਣੀ ਸੀ ਮੀਟਿੰਗ
Now on February 13, the loss of his 7 party party: Advocate Harinder Singh Dhami
Harinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਹੈ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਹਨਾਂ ਦੱਸਿਆ ਹੈ ਕਿ ਇਹ ਇਕੱਤਰਤਾ 11 ਫ਼ਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਪਰੰਤੂ ਭੂੰਦੜ ਦੇ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਇਹ ਇਕੱਤਰਤਾ 13 ਫ਼ਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਹੋਵੇਗੀ।