ਸੁਖਦੇਵ ਢੀਂਡਸਾ ‘ਤੇ ਬਲਦੇਵ ਢਿੱਲੋਂ ਦਾ ਪਦਮ ਭੂਸ਼ਣ ਨਾਲ ਸਨਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਬਲਦੇਵ ਸਿੰਘ ਢਿੱਲੋਂ ਅਤੇ ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ...

Ram Nath Kovind

ਨਵੀਂ ਦਿੱਲੀ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਬਲਦੇਵ ਸਿੰਘ ਢਿੱਲੋਂ ਅਤੇ ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉਨ੍ਹਾਂ ਨੂੰ ਪੁਰਸਕਾਰ ਭੇਟ ਕੀਤਾ। ਡਾ. ਢਿੱਲੋਂ ਨੂੰ ਖੇਤੀ ਵਿਗਿਆਨ ਵਿਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਇਹ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਮੱਕੀ ਦੀਆਂ ਉੱਤਮ ਕਿਸਮਾਂ ਵਿਕਸਤ ਕਰਨ ਵਿਚ ਭੂਮਿਕਾ ਨਿਭਾਈ ਹੈ।

ਦੇਸ਼ ਦੇ ਸਰਵਉੱਚ ਸਨਮਾਨਾਂ ਵਿਚੋਂ ਇੱਕ ਹਾਸਲ ਕਰਨ 'ਤੇ ਢੀਂਡਸਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਢੀਂਡਸਾ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੇ ਕੰਮ ਨੂੰ ਦੇਖਦੇ ਹੋਏ ਇਹ ਐਵਾਰਡ ਦਿੱਤਾ ਹੈ ਤੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੈ। ਢੀਂਡਸਾ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਦਾ ਵੀ ਧੰਨਵਾਦ ਕਰਦੇ ਹਨ, ਉਨ੍ਹਾਂ ਦੇ ਸਾਥ ਤੋਂ ਬਗ਼ੈਰ ਅਜਿਹੇ ਸਨਮਾਨ ਦੇ ਕਾਬਲ ਬਣਨਾ ਮੁਸ਼ਕਿਲ ਹੈ।

ਹਾਲਾਂਕਿ, ਸਿੱਖ ਕਤਲੇਆਮ ਦੇ ਮਾਮਲਿਆਂ ਵਿਚ ਨਿਆਂ ਪ੍ਰਾਪਤੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਵਕੀਲ ਐਚ.ਐਸ. ਫੂਲਕਾ ਨੂੰ ਵੀ ਪਦਮ ਭੂਸ਼ਣ ਦੇਣ ਦਾ ਐਲਾਨ ਸੀ, ਪਰ ਰਾਸ਼ਟਰਪਤੀ ਨੇ ਅੱਜ 112 ਪਦਮ ਪੁਰਸਕਾਰਾਂ ਵਿਚ ਸਿਰਫ਼ 56 ਨੂੰ ਹੀ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਦੇਸ਼ ਦੇ ਕਈ ਖਿਡਾਰੀਆਂ ਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਨਿਵਾਜਿਆ। ਇਨ੍ਹਾਂ ਪੁਰਸਕਾਰਾਂ ਦਾ ਐਲਾਨ ਇਸ ਸਾਲ ਗਣਤੰਤਰ ਦਿਵਸ ਮੌਕੇ ਕੀਤਾ ਜਾਵੇਗਾ, ਤੇ ਇਹ  ਪੁਰਸਕਾਰ ਅੱਜ ਭੇਟ ਕੀਤੇ ਗਏ ਹਨ।