ਹੋਲੀ ਮਗਰੋਂ ਮੌਸਮ ਨੇ ਬਦਲਿਆ ਰੰਗ, ਜਾਣੋ ਕਦੋਂ ਅਤੇ ਕਿੱਥੇ-ਕਿੱਥੇ ਹੋਵੇਗੀ ਬਾਰਿਸ਼

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਅਤੇ ਹਰਿਆਣਾ 'ਚ  ਤੇਜ਼ ਧੁੱਪ ਤੋਂ ਬਾਅਦ ਮੌਸਮ ਇਕ ਵਾਰ ਫਿਰ ਬਦਲ ਰਿਹਾ ਹੈ।

file photo

ਜਲੰਧਰ- ਪੰਜਾਬ ਅਤੇ ਹਰਿਆਣਾ 'ਚ  ਤੇਜ਼ ਧੁੱਪ ਤੋਂ ਬਾਅਦ ਮੌਸਮ ਇਕ ਵਾਰ ਫਿਰ ਬਦਲ ਰਿਹਾ ਹੈ। ਅੱਜ ਸਵੇਰ ਤੋਂ ਹੀ ਅਸਮਾਨ ਵਿੱਚ ਬੱਦਲਵਾਈ ਦੇ ਨਾਲ ਨਾਲ ਤੇਜ਼ ਅਤੇ ਠੰਢੀਆਂ ਹਵਾਵਾਂ  ਚੱਲ ਰਹੀਆਂ ਹਨ। ਮੌਸਮ ਵਿਗਿਆਨੀਆਂ ਅਨੁਸਾਰ ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ।

ਕਈ ਇਲਾਕਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਹੈ। ਪਿਛਲੇ ਸਮੇਂ ਮੀਂਹ ਕਾਰਨ ਫਸਲਾਂ ਦਾ ਬਹੁਤ ਨੁਕਸਾਨ ਹੋਇਆ ਸੀ। ਖੇਤੀਬਾੜੀ ਵਿਗਿਆਨੀਆਂ ਅਨੁਸਾਰ ਇਹ ਮੀਂਹ ਕਣਕ ਦੀ ਫਸਲ ਲਈ ਨੁਕਸਾਨਦੇਹ ਹੈ। ਜੇ ਗੜੇ ਪਏ ਹਨ ਤਾਂ ਫਸਲ ਨੂੰ ਬਹੁਤ ਨੁਕਸਾਨ ਹੋਵੇਗਾ। ਅੱਜ ਬੱਦਲਵਾਈ ਹੋਣ ਕਾਰਨ ਤਾਪਮਾਨ ਵੀ ਹੇਠਾਂ ਆ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਵਿਸ਼ੇਸ਼ ਬੁਲੇਟਿਨ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਦੇ ਮਾਨਸਾ, ਬਠਿੰਡਾ, ਫਾਜ਼ਿਲਕਾ ਅਤੇ ਮੁਕਤਸਰ ਆਦਿ ਜਦੋਂਕਿ ਹਰਿਆਣਾ ਦੇ ਸਿਰਸਾ, ਫਤਿਹਾਬਾਦ, ਹਿਸਾਰ ਅਤੇ ਭਿਵਾਨੀ ਆਦਿ ਇਲਾਕਿਆਂ ਵਿਚ ਸ਼ਾਮ ਅਤੇ ਰਾਤ ਦੇ ਸਮੇਂ ਬਾਰਸ਼ ਦਸਤਕ ਦੇ ਸਕਦੀ ਹੈ।

ਇਸ ਦੇ ਨਾਲ  ਹੀ ਕਸ਼ਮੀਰ ਤੇ ਲੱਦਾਖ ਦੇ ਉਚਾਈ ਵਾਲੇ ਇਲਾਕਿਆਂ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਤੇ ਬਰਫ਼ਬਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਬਿਹਾਰ, ਉਪ-ਹਿਮਾਲਿਆਈ ਪੱਛਮੀ ਬੰਗਾਲ 'ਚ ਕੁਝ ਇਲਾਕਿਆਂ 'ਚ ਧੁੰਦ ਛਾਈ ਰਹਿਣ ਦੀ ਸੰਭਾਵਨਾ  ਵੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ