ਜਿਪਸੀ ਤੇ ਟਿੱਪਰ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਟਿੱਪਰ ਡਰਾਈਵਰ ਦੇ ਖਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾਕੀਤਾ ਗਿਆ ਦਰਜ

accident 

ਬਰਨਾਲਾ- ਬੀਤੀ ਰਾਤ ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਜਿਪਸੀ ਅਤੇ ਟਿੱਪਰ ਦੀ ਟੱਕਰ ਹੋ ਜਾਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਧੌਲਾ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਜਿਪਸੀ ਰਾਹੀਂ ਬਰਨਾਲਾ- ਮਾਨਸਾ ਰੋਡ ਉੱਪਰ ਆ ਰਹੇ ਸਨ ਤਾਂ ਹੰਡਿਆਇਆ ਨੇੜੇ ਰਾਤ ਨੂੰ ਟਿੱਪਰ ਨਾਲ ਟੱਕਰ ਹੋ ਗਈ।

ਇਸ ਹਾਦਸੇ ਵਿਚ ਗੁਰਮੇਲ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਦੀ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਅਣਪਛਾਤੇ ਟਿੱਪਰ ਡਰਾਈਵਰ ਦੇ ਖਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ।