ਰਵਨੀਤ ਬਿੱਟੂ ਚੱਲ ਰਹੇ ਸੰਸਦ ਸੈਸ਼ਨ ਦੌਰਾਨ ਲੋਕ ਸਭਾ ਵਿਚ ਕਾਂਗਰਸ ਦੀ ਕਰਨਗੇ ਅਗਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਅਤੇ ਉਪ ਨੇਤਾ ਗੌਰਵ ਗੋਗੋਈ ਵਿਧਾਨ ਸਭਾ ਚੋਣਾਂ ਵਿਚ ਰੁੱਝੇ

Ravneet Singh Bittu

ਚੰਡੀਗੜ੍ਹ: ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਸਪੀਕਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਚੱਲ ਰਹੇ ਸੰਸਦ ਸੈਸ਼ਨ ਦੌਰਾਨ ਲੋਕ ਸਭਾ ਵਿਚ ਕਾਂਗਰਸ ਪਾਰਟੀ ਦੀ ਅਗਵਾਈ ਕਰਨਗੇ ਕਿਉਂਕਿ ਸਦਨ ਵਿਚ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਅਤੇ ਉਪ ਨੇਤਾ ਗੌਰਵ ਗੋਗੋਈ ਵਿਧਾਨ ਸਭਾ ਚੋਣਾਂ ਵਿਚ ਰੁੱਝੇ ਹੋਏ ਹਨ।