79 ਸਾਲ ਦੇ ਹੋਏ ਮੁੱਖ ਮੰਤਰੀ ਕੈਪਟਨ,PM ਮੋਦੀ ਨੇ ਟਵੀਟ ਕਰਕੇ ਦਿੱਤੀ ਵਧਾਈ
ਪਟਿਆਲਾ ਰਿਆਸਤ ਦੇ ਸ਼ਾਹੀ ਪਰਿਵਾਰ ਵਿੱਚ ਹੋਇਆ ਸੀ ਜਨਮ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 79 ਸਾਲ ਦੇ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਤੰਦਰੁਸਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕੈਪਟਨ ਨੂੰ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਉਹਨਾਂ ਦੇ ਜਨਮ ਦਿਨ ਦੀਆਂ ਬਹੁਤ ਸਾਰੀਆਂ ਮੁਬਾਰਕਾਂ, ਮੈਂ ਉਹਨਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜਨਮ 11 ਮਾਰਚ 1942 ਨੂੰ ਪਟਿਆਲਾ ਰਿਆਸਤ ਦੇ ਸ਼ਾਹੀ ਪਰਿਵਾਰ ਵਿੱਚ ਹੋਇਆ। ਉਹਨਾਂ ਨੂੰ ਕਾਂਗਰਸ ਦੇ ਚੋਟੀ ਦੇ ਨੇਤਾਵਾਂ ਵਿੱਚ ਗਿਣਿਆ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਦੇ ਰੂਪ ਵਿਚ ਦੂਜਾ ਕਾਰਜਕਾਲ ਹੈ। ਇਸ ਤੋਂ ਪਹਿਲਾਂ ਉਹ 2002 ਤੋਂ 2007 ਤੱਕ ਰਾਜ ਦੇ ਮੁੱਖ ਮੰਤਰੀ ਰਹੇ। 2017 ਵਿਚ, ਕੈਪਟਨ ਨੇ ਪੰਜਾਬ ਵਿਚ ਸੰਪੂਰਨ ਬਹੁਮਤ ਨਾਲ ਸਰਕਾਰ ਬਣਾਈ।