ਇਤਿਹਾਸਕ ਜਿੱਤ ਤੋਂ ਬਾਅਦ ਭਗਵੰਤ ਮਾਨ ਦਿੱਲੀ ਰਵਾਨਾ, ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਰਿਕਾਰਡ ਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

Bhagwant Mann leaves for Delhi after historic victory

 

ਚੰਡੀਗੜ੍ਹ: ਪੰਜਾਬ ਵਿਚ ਰਿਕਾਰਡ ਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ 'ਚ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਸੰਗਰੂਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਇਸ ਤੋਂ ਬਾਅਦ ਭਲਕੇ ਉਹ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ 1-2 ਦਿਨਾਂ 'ਚ ਸਾਰਾ ਕੰਮ ਹੋ ਜਾਵੇਗਾ।

Bhagwant Mann

ਪੰਜਾਬ ਦੇ ਅਗਲੇ ਸੀਐਮ ਬਣਨ ਜਾ ਰਹੇ ਭਗਵੰਤ ਮਾਨ ਨੇ ਕਿਹਾ ਕਿ ਮੈਂ ਦਿੱਲੀ ਪਾਰਟੀ ਬਣਾਉਣ ਵਾਲੇ ਕੌਮੀ ਕਨਵੀਨਰ ਨੂੰ ਵਧਾਈ ਦੇਣ ਜਾ ਰਿਹਾ ਹਾਂ। ਮਾਨ ਨੇ ਦੱਸਿਆ ਕਿ ਉਹਨਾਂ ਦਾ ਸਹੁੰ ਚੁੱਕ ਸਮਾਗਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਚੋਣਾਂ ਵਿਚ ਹੰਕਾਰੀ ਲੋਕਾਂ ਦੀ ਹਾਰ ਹੋਈ ਹੈ। ਲੋਕਾਂ ਨੇ ਆਮ ਆਦਮੀ ਨੂੰ ਜਿਤਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲਦੀ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ।

Bhagwant Mann

ਦੱਸ ਦੇਈਏ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਚੋਣਾਂ ਵਿਚ 92 ਸੀਟਾਂ ਜਿੱਤੀਆਂ ਹਨ। ਸਿਰਫ਼ 18 ਕਾਂਗਰਸ ਨੂੰ, 4 ਅਕਾਲੀ ਦਲ, 2 ਭਾਜਪਾ ਅਤੇ ਇਕ ਸੀਟ ਆਜ਼ਾਦ ਉਮੀਦਵਾਰ ਨੂੰ ਗਈ। ਸੂਬੇ 'ਚ 'ਆਪ' ਦੀ ਸੁਨਾਮੀ ਅਜਿਹੀ ਸੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ, ਸੁਖਬੀਰ ਬਾਦਲ, ਚਰਨਜੀਤ ਸਿੰਘ ਚੰਨੀ ਸਮੇਤ ਕਈ ਦਿੱਗਜਾਂ ਦੀ ਹਾਰ ਹੋਈ।