ਭਗਵੰਤ ਮਾਨ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਪੈਰੀਂ ਹੱਥ ਲਾ ਕੇ ਲਗਾਇਆ ਅਸ਼ੀਰਵਾਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਨੀਸ਼ ਸਿਸੋਦੀਆ ਨੂੰ ਵੀ ਜੱਫੀ ਪਾ ਕੇ ਮਿਲੇ ਭਗਵੰਤ ਮਾਨ

Bhagwant Mann meets Kejriwal

 

 ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੂੰਝਾਫੇਰ ਜਿੱਤ ਹਾਸਲ ਕੀਤੀ। ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਇਸ ਇਤਿਹਾਸਿਕ ਜਿੱਤ ਪਿੱਛੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਆਗੂ-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ।

ਭਗਵੰਤ ਮਾਨ ਨੇ ਪੈਰ ਛੂਹ ਕੇ ਕੇਜਰੀਵਾਲ ਤੋਂ ਅਸ਼ੀਰਵਾਦ ਲਿਆ ਤੇ ਕੇਜਰੀਵਾਲ ਨੇ ਉਨ੍ਹਾਂ ਨੂੰ ਗਲੇ ਲਾਇਆ। ਇਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਥੇ ਮੌਜੂਦ ਸਨ। ਮਨੀਸ਼ ਸਿਸੋਦੀਆ ਨੇ ਵੀ ਭਗਵੰਤ ਮਾਨ ਨੂੰ ਗਲ ਲਾ ਕੇ ਇਸ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਨਾਲ ਪੰਜਾਬ ਪਾਰਟੀ ਇੰਚਰਾਜ ਰਾਘਵ ਚੱਢਾ ਵੀ ਸਨ।