ਪੰਜਾਬ ਵਿਚ ਸਰਕਾਰ ਬਦਲਦੇ ਹੀ ਚੌਕਸ ਹੋਏ ਸਿਹਤ ਵਿਭਾਗ, ਸਟਾਫ਼ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਡਿਊਟੀ 'ਤੇ ਸਮੇਂ ਸਿਰ ਪਹੁੰਚਣ ਦੇ ਦਿਤੇ ਨਿਰਦੇਸ਼, ਹੁਕਮਅਦੂਲੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਅਨੁਸ਼ਾਸਨੀ ਕਾਰਵਾਈ
In Punjab, strict instructions have been issued to the staff of the health department
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ ਅਤੇ 16 ਮਾਰਚ ਨੂੰ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਹੀ ਹੁਣ ਸਰਕਾਰੀ ਸਿਹਤ ਵਿਭਾਗ ਵੀ ਚੌਕਸ ਹੋ ਗਏ ਹਨ ਅਤੇ ਆਪਣੇ ਸਟਾਫ਼ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।
ਤਾਜ਼ਾ ਜਾਣਕਾਰੀ ਪਟਿਆਲਾ ਤੋਂ ਹੈ ਜਿੱਥੇ ਸਮੇਂ ਦੀ ਪਾਬੰਦੀ ਨੂੰ ਲੈ ਕੇ ਫੁਰਮਾਨ ਜਾਰੀ ਹੋਏ ਹਨ। ਸਰਕਾਰੀ ਮੈਡੀਕਲ ਹਸਪਤਾਲ ਦੇ ਪ੍ਰਿੰਸੀਪਲ ਨੇ ਡਾਕਟਰਾਂ ਨੂੰ ਹਦਾਇਤ ਦਿਤੀ ਹੈ ਕਿ ਸਾਰੇ ਡਾਕਟਰ ਅਤੇ ਕਰਮਚਾਰੀ ਸਮੇਂ ਸਿਰ ਆਪਣੀ ਡਿਊਟੀ 'ਤੇ ਪਹੁੰਚਣ ਜੇਕਰ ਚੈਕਿੰਗ ਦੌਰਾਨ ਕੋਈ ਡਿਊਟੀ ਉੱਤੇ ਕੁਤਾਹੀ ਕਰਦਾ ਮਿਲਿਆ ਤਾਂ ਉਸਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਹੋਵੇਗੀ।