PM ਮੋਦੀ ਨੇ ‘ਆਪ' ਨੂੰ ਵੱਡੀ ਜਿੱਤ ਦੀ ਦਿੱਤੀ ਵਧਾਈ, ਕਿਹਾ- ਹਰ ਤਰ੍ਹਾਂ ਦੀ ਮਦਦ ਕਰਾਂਗੇ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੂੰਝਾਫ਼ੇਰ ਜਿੱਤ ਹਾਸਲ ਕੀਤੀ

File photo

 

 ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੂੰਝਾਫ਼ੇਰ ਜਿੱਤ ਹਾਸਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ‘ਚ ਵੱਡੀ ਜਿੱਤ ਲਈ ਵਧਾਈ ਦਿੱਤੀ ਹੈ।

 

ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਮੈਂ ‘ਆਪ’ ਨੂੰ ਪੰਜਾਬ ਚੋਣਾਂ ‘ਚ ਜਿੱਤ ਲਈ ਵਧਾਈ ਦੇਣਾ ਚਾਹਾਂਗਾ। ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਉਂਦਾ ਹਾਂ।”

 

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਇਤਿਹਾਸਕ ਦਰਜ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਨੂੰ 18 ਸੀਟਾਂ ਮਿਲੀਆਂ ਹਨ। ਬੀਜਪੀ ਨੂੰ ਦੋ, ਅਕਾਲੀ ਦਲ ਨੂੰ 3 ਜਦਕਿ ਬਸਪਾ ਤੇ ਆਜ਼ਾਦ ਉਮੀਦਵਾਰਾਂ ਨੂੰ ਇੱਕ-ਇੱਕ ਸੀਟ ਮਿਲੀ ਹੈ।