ਬੇਰੁਜ਼ਗਾਰਾਂ ਨੂੰ ਵਰਤ ਰਿਹਾ ਹੈ ਗੈਂਗਸਟਰ ਲਵਜੀਤ, ਗਰੀਬ ਬੱਚਿਆਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਕਰਵਾਉਂਦਾ ਹੈ ਕੰਮ
ਕਰੀਬ ਇੱਕ ਮਹੀਨਾ ਪਹਿਲਾਂ ਕਪੂਰਥਲਾ ਵਿੱਚ ਗੈਂਗਸਟਰ ਕੰਗ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ਹੋਇਆ ਸੀ
ਲੁਧਿਆਣਾ - ਪੰਜਾਬ ਦੇ ਲੁਧਿਆਣਾ 'ਚ ਪੁਲਿਸ ਨੇ ਦੋ ਦਿਨ ਪਹਿਲਾਂ ਗੈਂਗਸਟਰ ਲਵਜੀਤ ਕੰਗ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹਨਾਂ ਤੋਂ ਹੋਈ ਪੁੱਛਗਿੱਛ ਤੋਂ ਬਾਅਦ ਪਤਾ ਲੱਗਾ ਕਿ ਗੈਂਗਸਟਰ ਲਵਜੀਤ ਕੰਗ ਨੇ ਇਹਨਾਂ ਨੂੰ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਸੀ, ਪਰ ਸਮੇਂ ਦੇ ਬੀਤਣ ਨਾਲ ਇਹ ਐੱਨਆਰਆਈ ਵਾਪਸ ਵਿਦੇਸ਼ ਚਲਾ ਗਿਆ ਅਤੇ ਗੈਂਗਸਟਰ ਦੇ ਗਰੋਹ ਪੁਲਿਸ ਦੇ ਹੱਥੇ ਚੜ੍ਹ ਗਏ।
ਇਸ ਦੌਰਾਨ ਇਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਗੈਂਗਸਟਰ ਲਵਜੀਤ ਕੰਗ ਨੇ ਲੁਧਿਆਣਾ ਦੇ ਇਕ ਵਪਾਰੀ ਨੂੰ ਅਗਵਾ ਕਰਨ ਦੀ ਯੋਜਨਾ ਵੀ ਬਣਾਈ ਸੀ, ਪਰ ਪੁਲਿਸ ਨੇ ਸਮੇਂ ਤੋਂ ਪਹਿਲਾਂ ਹੀ ਇਸ ਯੋਜਨਾ ਨੂੰ ਨਾਕਾਮ ਕਰ ਦਿੱਤਾ। ਲਵਜੀਤ ਕੰਗ ਗਰੀਬ ਲੋਕਾਂ ਨੂੰ ਆਪਣੇ ਨਿਸ਼ਾਨੇ 'ਤੇ ਰੱਖਦਾ ਹੈ। ਜਿਨ੍ਹਾਂ ਨੂੰ ਉਹ ਕੁਝ ਪੈਸੇ ਭੇਜ ਕੇ ਭਰੋਸੇ ਵਿਚ ਲੈਂਦਾ ਹੈ, ਜਦੋਂ ਉਨ੍ਹਾਂ ਲੋਕਾਂ ਦਾ ਭਰੋਸਾ ਉਸ 'ਤੇ ਬਣ ਜਾਂਦਾ ਹੈ ਤਾਂ ਉਹ ਉਨ੍ਹਾਂ ਨੂੰ ਅਗਵਾ ਵਰਗੀਆਂ ਘਟਨਾਵਾਂ ਵਿਚ ਸ਼ਾਮਲ ਕਰ ਲੈਂਦਾ ਹੈ।
ਪੁਲਿਸ ਨੇ ਮੁਲਜ਼ਮ ਕੰਗ ਦੇ ਸੋਸ਼ਲ ਮੀਡੀਆ ’ਤੇ ਵੀ ਨਜ਼ਰ ਰੱਖੀ ਹੋਈ ਹੈ। ਇਸ ਦੇ ਨਾਲ ਹੀ ਉਸ ਦੇ ਸੋਸ਼ਲ ਮੀਡੀਆ ਨਾਲ ਜੁੜੇ ਲੋਕਾਂ ਨੂੰ ਵੀ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਇਸ ਗੈਂਗਸਟਰ ਦੀ ਕੜੀ ਵਿਚ ਕਿਹੜੇ-ਕਿਹੜੇ ਲੋਕ ਅਤੇ ਕਿਹੜੇ-ਕਿਹੜੇ ਸ਼ਹਿਰ ਹਨ। ਪੁਲੀਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪੁਲਿਸ ਦੀ ਮੁਸਤੈਦੀ ਕਾਰਨ ਇਸ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ।
ਦੱਸ ਦੇਈਏ ਕਿ ਕਰੀਬ ਇੱਕ ਮਹੀਨਾ ਪਹਿਲਾਂ ਕਪੂਰਥਲਾ ਵਿੱਚ ਗੈਂਗਸਟਰ ਕੰਗ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ਹੋਇਆ ਸੀ। ਰਾਜਬੀਰ ਕੌਰ ਵਾਸੀ ਗਾਜੀ ਗਡਾਣਾ ਨੇ ਬੀਤੀ ਜਨਵਰੀ ਮਹੀਨੇ ਵਿੱਚ ਢਿਲਵਾਂ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਸੀ ਕਿ ਉਸ ਦੇ ਪਤੀ ਲਖਵਿੰਦਰ ਸਿੰਘ ਨੂੰ ਗੁਰਇਕਬਾਲ ਸਿੰਘ ਵਾਸੀ ਪਿੰਡ ਗਾਜੀ ਗੁਡਾਣਾ ਅਤੇ ਉਸ ਦੇ ਲੜਕੇ ਸੁਖਜਿੰਦਰ ਸਿੰਘ ਨੇ ਅਗਵਾ ਕਰ ਲਿਆ ਸੀ। ਅਮਰੀਕਾ 'ਚ ਅਗਵਾ ਕਰਕੇ 3 ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ।
ਪੁਲਿਸ ਦੇ ਦਬਾਅ ਕਾਰਨ ਮੁਲਜ਼ਮਾਂ ਨੇ 6 ਜਨਵਰੀ ਨੂੰ ਲਖਵਿੰਦਰ ਨੂੰ ਛੱਡ ਦਿੱਤਾ ਸੀ। ਪਵਨ ਵੀਰ ਸਿੰਘ, ਜੋ ਕਿ ਗੁਰਇਕਬਾਲ ਦਾ ਭਤੀਜਾ ਹੈ, ਉਸ ਨੂੰ ਬਾਅਦ ਵਿਚ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ ਵਿਚ ਪੁਲਿਸ ਨੇ 8 ਲੋਕਾਂ ਨੂੰ ਨਾਮਜ਼ਦ ਕੀਤਾ ਸੀ।