Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ 'ਚ ਉਠਿਆ ਨਾਜਾਇਜ਼ ਕਬਜ਼ਿਆਂ ਦਾ ਮੁੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Vidhan Sabha: ਵਿਧਾਇਕ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਜ਼ਮੀਨ ਹੜੱਪੀ ਜਾ ਰਹੀ

punjab vidhan sabha today news in punjabi

Punjab Vidhan Sabha Today news in punjabi : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਪਟਿਆਲਾ ਵਿੱਚ ਧਾਰਮਿਕ ਸਥਾਨਾਂ ਜਾਂ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਵੀ ਉਠਾਇਆ ਗਿਆ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੇ ਦਿਨੀਂ ਭੂ-ਮਾਫੀਆ ਨੇ ਧਾਰਮਿਕ ਸਥਾਨਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਸੀ।

ਇਹ ਵੀ ਪੜ੍ਹੋ: Hoshiarpur News: ਨੌਜਵਾਨ ਨੇ ਜਾਨ ਨੂੰ ਖਤਰੇ ਵਿਚ ਪਾ ਕੇ ਕੀਤਾ ਸਟੰਟ, ਪੁਲਿਸ ਨੇ ਕੱਟਿਆ ਚਲਾਨ

ਉਨ੍ਹਾਂ ਕਿਹਾ ਕਿ ਮੰਦਰਾਂ ਅਤੇ ਗੁਰਦੁਆਰਿਆਂ ਦੀਆਂ ਜ਼ਮੀਨਾਂ ਨੂੰ ਸ਼ੋਅਰੂਮਾਂ ਅਤੇ ਦੁਕਾਨਾਂ ਵਿੱਚ ਬਦਲ ਕੇ ਵੇਚ ਦਿੱਤਾ ਜਾਂਦਾ ਹੈ। ਇਸ 'ਤੇ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਕਿਹਾ ਕਿ ਕੋਈ ਵੀ ਸਰਕਾਰੀ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ: Nattu Nattu Oscars 2024 : ਆਸਕਰ 'ਚ ਮੁੜ ਹੋਈ ਭਾਰਤੀਆਂ ਦੀ ਬੱਲੇ-ਬੱਲੇ, ਆਸਕਰ 2024 ਦੀ ਸਟੇਜ ’ਤੇ ਦੋ ਵਾਰੀ ਵਜਾਇਆ ਗਿਆ ‘ਨਾਟੂ ਨਾਟੂ’

ਪਟਿਆਲਾ ਨਾਲ ਸਬੰਧਤ 6 ਜਾਇਦਾਦਾਂ ਦੀ ਸੂਚੀ ਉਨ੍ਹਾਂ ਕੋਲ ਆਈ ਹੈ। ਮਾਲ ਵਿਭਾਗ ਇਨ੍ਹਾਂ ਨੂੰ ਆਪਣੇ ਅਧੀਨ ਲੈ ਲਵੇਗਾ। ਉਹ ਇਸ ਸਬੰਧੀ ਪਟਿਆਲਾ ਦੇ ਡੀਸੀ ਨੂੰ ਆਦੇਸ਼ ਦੇਣਗੇ। ਇਸ ਦੇ ਨਾਲ ਹੀ ਵਿਧਾਇਕ ਨੇ ਕੁਝ ਜਾਇਦਾਦਾਂ ਵੀ ਦਿਖਾਈਆਂ। ਜਿੱਥੇ ਧਾਰਮਿਕ ਸਥਾਨਾਂ ਦੀ ਥਾਂ 'ਤੇ ਸ਼ੋਅਰੂਮ ਬਣਾਏ ਗਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'punjab vidhan sabha today news in punjabi' stay tuned to Rozana Spokesman)