'ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ’ਚ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਗੈਸ ਸਿਲੰਡਰ ਦੀ ਕਿੱਲਤ ਨਹੀਂ ਹੋਈ'
ਜੰਗ ਵਿਚਾਲੇ ਚੱਲ ਰਹੀ ਗੈਸ ਸਿਲੰਡਰ ਦੀ ਦਿੱਕਤ ਨੂੰ ਲੈ ਕੇ ਐਡੀਸ਼ਨਲ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਨੇ ਕਿਹਾ
'There has been no shortage of any kind of gas cylinder in Sachkhand Shri Harmandir Sahib so far'
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਡੀਸ਼ਨਲ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਵੱਲੋਂ ਕਿਹਾ ਗਿਆ ਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਗੈਸ ਸਿਲੰਡਰ ਦੀ ਕਿੱਲਤ ਨਹੀਂ ਆਈ ਹੈ।
ਉਹਨਾਂ ਕਿਹਾ ਕਿ ਉਹਨਾਂ ਕੋਲ ਲਗਾਤਾਰ ਗੈਸ ਪਾਈਪ ਲਾਈਨ ਦੀ ਸਰਵਿਸ ਵੀ ਚੱਲ ਰਹੀ ਹੈ। ਇਸ ਸਬੰਧ ਵਿੱਚ ਉਹਨਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਗਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਗੈਸ ਸਿਲੰਡਰ ਦੀ ਕੋਈ ਕਮੀ ਆਉਂਦੀ ਵੀ ਹੈ, ਤਾਂ ਇਸ ਸਬੰਧੀ ਭਾਰਤ ਸਰਕਾਰ ਨੂੰ ਉਹਨਾਂ ਵੱਲੋਂ ਪੱਤਰ ਲਿਖਿਆ ਜਾ ਚੁੱਕਾ ਹੈ।