ਪੰਜਾਬ ਵਿਧਾਨ ਸਭਾ ’ਚ ਹੋਇਆ ਜ਼ਬਰਦਸਤ ਹੰਗਾਮਾ
ਹਰਪਾਲ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਵਿਚਾਲੇ ਹੋਈ ਤਿੱਖੀ ਬਹਿਸ
There was a huge uproar in the Punjab Vidhan Sabha.
ਚੰਡੀਗੜ੍ਹ : ਅੱਜ ਵਿਧਾਨ ਸਭਾ ’ਚ ਹਰਪਾਲ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਵਿਚਾਲੇ ਜ਼ਬਰਦਸਤ ਬਹਿਸ ਹੋ ਗਈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖਹਿਰਾ ਬਦਮਾਸ਼ੀ ਕਰ ਰਿਹਾ ਹੈ ਤੇ ਉਹ ਮਾਂਵਾਂ ਭੈਣਾਂ ਦੀਆਂ ਕੁੱਖਾਂ ਤੱਕ ਪੁੱਜ ਗਿਆ ਹੈ। ਉਨ੍ਹਾਂ ਕਿਹਾ ਕਿ ਖਹਿਰਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ ਤੇ ਉਹ ਮੁਆਫ਼ੀ ਮੰਗੇ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ।