ਜਲਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣਗੇ ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਹੁਲ ਗਾਂਧੀ ਦੇ ਨਾਲ ਕੈਪਟਨ ਅਮਰਿੰਦਰ ਸਿੰਘ, ਸੂਬਾ ਮੁਖੀ ਸੁਨੀਲ ਜਾਖੜ ਅਤੇ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਸ਼ਾਮਲ ਹੋਣਗੇ।

Rahul Gandhi

ਚੰਡੀਗੜ੍ਹ- ਜਲਿਆਂਵਾਲੇ ਬਾਗ ਦੀ ਸ਼ਤਾਬਦੀ ਦੇ ਮੌਕੇ ਤੇ 13 ਅਪ੍ਰੈਲ ਨੂੰ ਅਮ੍ਰਿੰਤਸਰ ਵਿਚ ਕੀਤੇ ਜਾ ਰਹੇ ਸ਼ਹੀਦੀ ਸਮਾਗਮ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਪਹੁੰਚਣਗੇ। ਜਲਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ। ਵੈਸਾਖੀ ਦੇ ਦਿਨ ਕੀਤੇ ਜਾ ਰਹੇ ਇਸ ਪ੍ਰੋਗਰਾਮ ਵਿਚ ਉਪ ਪ੍ਰਧਾਨ ਐਮ. ਵੈਂਕਈਆ ਨਾਇਡੂ ਅਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੀ ਸ਼ਿਰਕਤ ਕਰਨਗੇ। ਇਸ ਸ਼ਹੀਦੀ ਸਮਾਗਮ ਵਿਚ ਸ਼ਹੀਦਾਂ ਨੂੰ ਸਮਰਪਿਤ ਇਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤਾ ਜਾਵੇਗਾ।

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 13 ਅਪ੍ਰੈਲ ਨੂੰ ਸਵੇਰੇ 10 ਵਜੇ ਅਮ੍ਰਿੰਤਸਰ ਜਲਿਆਂਵਾਲੇ ਬਾਗ ਵਿਚ ਪਹੁੰਚਣਗੇ ਅਤੇ ਉਹਨਾਂ ਦੇ ਨਾਲ ਹੀ ਕੈਪਟਨ ਅਮਰਿੰਦਰ  ਸਿੰਘ, ਸੂਬਾ ਮੁਖੀ ਸੁਨੀਲ ਜਾਖੜ ਅਤੇ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਸ਼ਾਮਲ ਹੋਣਗੇ। ਰਾਹੁਲ ਗਾਂਧੀ 12 ਅਪ੍ਰੈਲ ਨੂੰ ਤਾਮਿਲਨਾਡੂ ਦੇ ਦੌਰੇ ਲਈ ਨਿਕਲਣਗੇ ਜਦੋਂ ਕਿ 13 ਅਪ੍ਰੈਲ ਨੂੰ ਉਹਨਾਂ ਨੇ ਕੇਰਲ ਦੇ ਦੌਰੇ ਉੱਤੇ ਨਿਕਲਣਾ ਹੈ। 

ਰਾਹੁਲ ਗਾਂਧੀ ਸਵੇਰੇ ਦਿੱਲੀ ਤੋਂ ਅਮ੍ਰਿੰਤਸਰ ਪਹੁੰਚਣਗੇ ਅਤੇ ਜਲਿਆਂਵਾਲੇ ਬਾਗ ਵਿਚ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕਰ ਕੇ ਚਲੇ ਜਾਣਗੇ ਪਰ ਕੈਪਟਨ ਅਮਰਿੰਦਰ ਸਿੰਘ ਸ਼ਰਧਾਂਜ਼ਲੀ ਸਮਾਗਮ ਵਿਚ ਮੌਜੂਦ ਰਹਿਣਗੇ ਅਤੇ  ਉਪ ਪ੍ਰਧਾਨ ਐਮ. ਵੈਂਕਈਆ ਨਾਇਡੂ ਅਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦਾ ਸਵਾਗਤ ਕਰਨਗੇ। ਉਪ ਰਾਸ਼ਟਰਪਤੀ ਇਸ ਸਮਾਗਮ ਵਿਚ ਸ਼ਹੀਦਾਂ ਨੂੰ ਸਮਰਪਿਤ ਇਕ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ।

ਦੱਸ ਦਈਏ ਕਿ ਅਮ੍ਰਿੰਤਸਰ ਵਿਚ 13 ਅਪ੍ਰੈਲ 1919 ਨੂੰ ਹੋਏ ਜਲਿਆਂਵਾਲਾਂ ਬਾਗ ਕਤਲੇਆਮ ਵਿਚ ਬ੍ਰੀਟਿਸ਼ ਸੈਨਿਕਾਂ ਨੇ ਸ਼ਰੇਆਮ ਸ਼ਾਂਤੀਪੂਰਨ ਨੁਮਾਇਸ਼ ਕਰ ਰਹੇ ਲੋਕਾਂ ਉੱਤੇ ਗੋਲੀਆਂ ਚਲਾ ਦਿੱਤੀਆਂ ਸਨ।  ਸਰਵੇਖਣ ਦੇ ਮੁਤਾਬਕ, ਇਸ ਕਤਲੇਆਮ ਵਿਚ 400 ਤੋਂ ਜ਼ਿਆਦਾ ਪਰਦਰਸ਼ਨਕਾਰੀਆਂ ਦੀ ਮੌਤ ਹੋਈ ਸੀ।  ਹਾਲਾਂਕਿ, ਭਾਰਤੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਵਿਚ 1000 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ।  ਮਰਨ ਵਾਲਿਆਂ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਸਨ।