ਨਵੀਂ ਮੰਡੀਆਂ ਐਲਾਨਣ ਦੇ ਅਧਿਕਾਰ ਡਿਪਟੀ ਕਮਿਸ਼ਨਰਾਂ ਨੂੰ ਦਿਤੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਅਪਣੇ ਜ਼ਿਲ੍ਹਿਆਂ ਵਿਚ ਲੋੜ ਮੁਤਾਬਕ ਨਵੀਂ

File photo

ਚੰਡੀਗੜ੍ਹ  (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਅਪਣੇ ਜ਼ਿਲ੍ਹਿਆਂ ਵਿਚ ਲੋੜ ਮੁਤਾਬਕ ਨਵੀਂ ਮੰਡੀਆਂ ਐਲਾਨਣ ਲਈ ਅਧਿਕਾਰਤ ਕੀਤਾ ਹੈ ਤਾਂ ਕਿ ਸਮਾਜਕ ਦੂਰੀ ਕਾਇਮ ਰੱਖਣ ਦੇ ਨਾਲ-ਨਾਲ ਅਨਾਜ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਮੰਤਰੀ ਮੰਡਲ ਦੀ ਵੀਡੀਉ ਕਾਨਫ਼ਰੰਸ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਹ ਮੰਡੀਆਂ ਖ਼ਰੀਦ ਕਾਰਜਾਂ ਲਈ ਇਸ ਸਾਲ ਪਹਿਲਾਂ ਹੀ ਐਲਾਨੀਆਂ ਜਾ ਚੁੱਕੀਆਂ 3800 ਮੰਡੀਆਂ ਤੋਂ ਵਾਧੂ ਹੋਣਗੀਆਂ।

ਮੰਤਰੀ ਮੰਡਲ ਨੇ ਕਣਕ ਦੀ ਵਢਾਈ ਅਤੇ ਖ਼ਰੀਦ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜੋ 15 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਖ਼ਰੀਦ ਪ੍ਰਬੰਧਾਂ ਨੂੰ 11 ਅਪ੍ਰੈਲ ਤਕ ਅੰਤਮ ਰੂਪ ਦੇ ਕੇ ਨੋਟੀਫ਼ਾਈ ਕਰ ਦਿਤਾ ਜਾਣਾ ਚਾਹੀਦਾ ਹੈ ਤਾਂ ਕਿ ਪੜਾਅਵਾਰ ਢੰਗ ਨਾਲ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾ ਸਕੇ।