ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਰੀਪੋਰਟ ਆਈ ਨੈਗੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਵਿਡ-19 ਤਹਿਤ ਅੱਜ ਤਕ ਫ਼ਰੀਦਕੋਟ ਜ਼ਿਲ੍ਹੇ ਦੇ ਟੈਸਟ ਲਈ ਲੈਬ ਵਿਚ ਭੇਜੇ ਗਏ 52 ਸੈਂਪਲਾਂ 'ਚੋਂ 45 ਦੀ ਰੀਪੋਰਟ ਨੈਗੇਟਿਵ ਆਈ ਹੈ, ਜਦਕਿ ਭੇਜੇ ਗਏ ਸੈਂਪਲਾਂ ਚੋਂ

File Photo

ਫ਼ਰੀਦਕੋਟ  (ਗੁਰਿੰਦਰ ਸਿੰਘ/ਲਖਵਿੰਦਰ ਹਾਲੀ) : ਕੋਵਿਡ-19 ਤਹਿਤ ਅੱਜ ਤਕ ਫ਼ਰੀਦਕੋਟ ਜ਼ਿਲ੍ਹੇ ਦੇ ਟੈਸਟ ਲਈ ਲੈਬ ਵਿਚ ਭੇਜੇ ਗਏ 52 ਸੈਂਪਲਾਂ 'ਚੋਂ 45 ਦੀ ਰੀਪੋਰਟ ਨੈਗੇਟਿਵ ਆਈ ਹੈ, ਜਦਕਿ ਭੇਜੇ ਗਏ ਸੈਂਪਲਾਂ ਚੋਂ 7 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਨੈਗੇਟਿਵ ਰਿਪੋਰਟਾਂ 'ਚ ਹਲਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਦੀ ਰਿਪੋਰਟ ਵੀ ਸ਼ਾਮਲ ਹੈ।

ਕੁਲਤਾਰ ਸਿੰਘ ਸੰਧਵਾਂ 'ਚ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਲੱਛਣ ਨਾ ਪਾਏ ਜਾਣ 'ਤੇ ਜਿਲਾ ਪ੍ਰਸ਼ਾਸ਼ਨ, ਇਲਾਕਾ ਵਾਸੀਆਂ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਸੁੱਖ ਦਾ ਸਾਹ ਲਿਆ। ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਕੋਵਿਡ-19 ਦੇ ਲੱਛਣ ਵਾਲੇ ਵਿਅਕਤੀ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਵਿਸ਼ੇਸ਼ ਤੌਰ 'ਤੇ ਸ਼ੱਕੀ ਮਰੀਜ਼ਾਂ ਦੀ ਮੈਡੀਕਲ ਜਾਂਚ ਲਈ ਸਥਾਪਿਤ ਕੀਤੇ ਫਲੂ ਕਾਰਨਰ 'ਚ ਹੀ ਭੇਜਿਆ ਜਾਵੇ।

ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣੇ-ਆਪਣੇ ਘਰਾਂ 'ਚ ਹੀ ਰਹਿਣ, ਅਫਵਾਹਾਂ ਤੋਂ ਬਚਣ ਅਤੇ ਸਰਕਾਰ ਨੂੰ ਸਹਿਯੋਗ ਦੇਣ। ਕੋਵਿਡ-19 ਸਬੰਧੀ ਸਿਹਤ ਸੇਵਾਵਾਂ ਸਹੂਲਤਾਂ ਅਤੇ ਹੋਰ ਜਾਣਕਾਰੀ ਸਾਂਝੀ ਕਰਨ ਲਈ ਸਿਹਤ ਵਿਭਾਗ ਦੇ ਕੰਟਰੋਲ ਰੂਮ ਨੰਬਰ 01639-250947 ਅਤੇ ਕਿਸੇ ਵੀ ਐਮਰਜੈਂਸੀ ਲਈ 108 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸਿਹਤ ਵਿਭਾਗ ਵੱਲੋਂ ਤਿਆਰ ਕੀਤਾ 'ਐਪ ਕੋਵਾ ਪੰਜਾਬ' ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਸ਼ੱਕੀ ਮਰੀਜਾਂ ਦੀ ਸਕਰੀਨਿੰਗ ਕਰਕੇ ਸੈਂਪਲ ਲੈਬ ਵਿੱਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਉਹਨਾਂ ਨੂੰ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ।