ਕੋਰੋਨਾ ਨੂੰ ਮਾਤ ਦੇਣ ਲਈ ਲੋਕ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਨ : ਐਸ.ਡੀ.ਐਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਨਾਜ ਮੰਡੀ 'ਚ ਹੈਂਡ ਵਾਸ਼ ਸੈਨੀਟਾਈਜ਼ਰ ਲਗਾਇਆ

ਕੋਰੋਨਾ ਨੂੰ ਮਾਤ ਦੇਣ ਲਈ ਲੋਕ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਨ : ਐਸ.ਡੀ.ਐਮ

ਭੀਖੀ, 10 ਅਪ੍ਰੈਲ (ਬਹਾਦਰ ਖ਼ਾਨ) : ਕੋਰੋਨਾ ਵਾਇਰਸ ਦੇ ਚਲਦਿਆਂ ਸਥਾਨਕ ਮਾਰਕੀਟ ਕਮੇਟੀ 'ਚ ਹੱਥ ਧੋਣ ਵਾਲਾ ਵਿਸ਼ੇਸ਼ ਵਾਸ਼ਰ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਐਸ.ਡੀ.ਐਮ. ਸਰਬਜੀਤ ਕੌਰ, ਡੀ.ਐਸ.ਪੀ. ਸੱਤਪਾਲ ਸਿੰਘ ਅਤੇ ਮਾਰਕਿਟ ਕਮੇਟੀ ਦੇ ਸਕੱਤਰ ਜੈ ਸਿੰਘ ਸਿੱਧੂ ਨੇ ਕੀਤੀ। ਇਸ ਮੌਕੇ ਐਸ.ਡੀ.ਐਮ ਸਰਬਜੀਤ ਕੌਰ ਨੇ ਕਿਹਾ ਕਿ ਮਾਰਕੀਟ ਕਮੇਟੀ ਨੇ ਇਸ ਵਾਸ਼ਰ ਦੀ ਸ਼ੁਰੂਆਤ ਕਰ ਕੇ ਜਿੱਥੇ ਮਾਰਕਿਟ ਕਮੇਟੀ ਵਿੱਚ ਆਉਣ ਵਾਲੇ ਹਰ ਵਿਅਕਤੀ ਅਤੇ ਸਟਾਫ ਮੈਂਬਰ ਨੂੰ ਸੈਨੇਟਾਇਜ ਹੋ ਕੇ ਦਫਤਰ ਅੰਦਰ ਦਾਖਲ ਹੋਣ ਦਾ ਇੱਕ ਉਪਰਾਲਾ ਕੀਤਾ ਗਿਆ ਹੈ ਉਹ ਸਲਾਘਾਯੋਗ ਹੈ ਤਾਂ ਕਿ ਇਸ ਸੰਕਟ ਦੀ ਘੜੀ ਵਿੱਚ ਅਤੇ ਆਉਣ ਵਾਲੇ ਕਣਕ ਦੇ ਸੀਜਨ ਨੂੰ ਦੇਖਦਿਆਂ ਇਸ ਮਹਾਂਮਾਰੀ ਤੋਂ ਬਚਾਓ ਲਈ ਹਰ ਵਿਅਕਤੀ ਨੂੰ ਸੇਨੈਟਾਇਜ ਕੀਤਾ ਜਾ ਸਕੇ।

ਡੀ.ਐਸ.ਪੀ ਸੱਤਪਾਲ ਸਿੰਘ ਨੇ ਕਿਹਾ ਕਿ ਕਰੋਨਾ ਵਰਗੀ ਮਹਾਂਮਾਰੀ ਤੋਂ ਬਚਣ ਲਈ ਲੋਕ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਘਰਾਂ ਵਿੱਚ ਹੀ ਰਹਿਣ ਅਤੇ ਕਰੋਨਾ ਨੂੰ ਮਾਤ ਦੇਣ ਲਈ ਅੱਗੇ ਆਉਣ। ਮਾਰਕੀਟ ਕਮੇਟੀ ਦੇ ਸਕੱਤਰ ਜੈ ਸਿੰਘ ਸਿੱਧੂ ਨੇ ਕਿਹਾ ਕਿ ਕਰੋਨਾ ਵਾਇਰਸ ਕਾਰਨ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਸੈਨੇਟਾਇਜ ਹੋ ਕੇ ਮੰਡੀਆਂ ਵਿੱਚ ਆਉਣ ਲਈ ਜਾਗਰੂਕ ਕੀਤਾ ਜਾਵੇਗਾ ਅਤੇ ਸ਼ੋਸਲ ਡਿਸਟੈਂਸ ਰੱਖਣ ਲਈ ਪੰਜਾਬ ਮੰਡੀ ਬੋਰਡ ਦੀ ਆਰਜੀ ਮੰਡੀਆਂ ਬਨਾਉਣ ਦੀ ਯੋਜਨਾ ਵੀ ਵਿਚਾਰ ਅਧੀਨ ਹੈ। ਇਸ ਮੌਕੇ ਜਸਪਾਲ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਧਾਲੀਵਾਲ, ਜਗਤਾਰ ਸਿੰਘ ਸੋਹੀ, ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।