ਸੱਚਰ ਪੰਜਾਬ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ
ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸੈਣੀ ਜੋ ਲੰਘੀ ਇਕੱਤੀ ਮਾਰਚ ਨੂੰ ਸੇਵਾ ਮੁਕਤ ਹੋ ਗਏ ਸਨ। ਉਨ੍ਹਾਂ ਦੀ ਥਾਂ ਉਤੇ ਪੰਜਾਬ ਸਟੇਟ
ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸੈਣੀ ਜੋ ਲੰਘੀ ਇਕੱਤੀ ਮਾਰਚ ਨੂੰ ਸੇਵਾ ਮੁਕਤ ਹੋ ਗਏ ਸਨ। ਉਨ੍ਹਾਂ ਦੀ ਥਾਂ ਉਤੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਨੇ ਸਰਬਸੰਮਤੀ ਨਾਲ ਸਰਦਾਰ ਭੁਪਿੰਦਰ ਸਿੰਘ ਸੱਚਰ ਨੂੰ ਕਾਰਜਕਾਰੀ ਪਰਧਾਨ ਬਣਾ ਦਿਤਾ ਹੈ।
ਇਹ ਜਾਣਕਾਰੀ ਦਿੰਦਿਆਂ ਕਿਸ਼ਨ ਚੰਦਰ ਮਹਾਜਨ ਸੂਬਾ ਪ੍ਰੈੱਸ ਸਕੱਤਰ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਦਸਿਆ ਕਿ ਪਹਿਲਾਂ ਭੁਪਿੰਦਰ ਸਿੰਘ ਸੱਚਰ ਜੱਥੇਬੰਦੀ ਵਿਚ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਉਪਰ ਅਪਣੀਆਂ ਸੇਵਾਵਾਂ ਦੇ ਰਹੇ ਸਨ। ਨਿਯੁਕਤੀ ਉਪਰੰਤ ਭੁਪਿੰਦਰ ਸਿੰਘ ਸੱਚਰ ਹੋਰਾਂ ਨੇ ਪੂਰੇ ਕੇਡਰ ਨੂੰ ਵਿਸਵਾਸ ਦੁਆਇਆ ਕਿ ਉਹ ਵੈਟਨਰੀ ਇੰਸਪੈਕਟਰਾਂ ਦੇ ਮੰਗਾਂ ਮਸਲਿਆਂ ਦੇ ਨਿਪਟਾਰੇ ਲਈ ਦਿਨ ਰਾਤ ਇਕ ਕਰ ਦੇਣਗੇ ਅਤੇ ਤਨ ਮਨ ਧਨ ਨਾਲ ਜੱਥੇਬੰਦੀ ਦੀ ਸੇਵਾ ਕਰਨਗੇ।