CM ਅਮਰਿੰਦਰ ਸਿੰਘ ਨੇ ਸੋਨੂੰ ਸੂਦ ਨੂੰ ਨਿਯੁਕਤ ਕੀਤਾ ਕੋਰੋਨਾ ਵੈਕਸੀਨ ਮੁਹਿੰਮ ਦਾ ਬ੍ਰੈਂਡ ਅੰਬੈਸੇਡਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕ ਪੰਜਾਬ ਦੇ ਪੁੱਤਰ ਤੋਂ ਕੋਰੋਨਾ ਟੀਕਾ ਲਗਾਉਣ ਦੇ ਫਾਇਦੇ ਬਾਰੇ ਸੁਣਨਗੇ ਅਤੇ ਜਾਨਣਗੇ ਕੀ ਇਹ ਕਿੰਨਾ ਸੁਰੱਖਿਅਤ, ਉਹ ਉਸ 'ਤੇ ਭਰੋਸਾ ਕਰਦੇ ਹਨ।”

Captain Amarinder singh and sonu sood

ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ ਪਰ ਬਹੁਤ ਸਾਰੇ ਲੋਕਾਂ ਨੇ ਕੁਝ ਲੋਕਾਂ ਨੇ ਕੋਰੋਨਾ ਵੈਕਸੀਨ ਲਗਵਾ ਲਈ ਹੈ ਤੇ ਕੁਝ ਲੋਕ ਅਜੇ ਵੀ ਟੀਕਾ ਲੈਣ ਤੋਂ ਝਿਜਕ ਰਹੇ ਹਨ ਅਜਿਹੀ ਸਥਿਤੀ ਵਿੱਚ ਸਰਕਾਰ ਹਰ ਸੰਭਵ ਯਤਨ ਵਿੱਚ ਰੁੱਝੀ ਹੋਈ ਹੈ। ਇਸ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਕੋਰੋਨਾ ਵੈਕਸੀਨ ਪ੍ਰੋਗਰਾਮ ਦਾ ਬ੍ਰੈਂਡ ਅੰਬੈਸੇਡਰ ਐਲਾਨਿਆ ਹੈ। ਇਹ ਐਲਾਨ ਮੁੱਖ ਮੰਤਰੀ ਨੇ ਸੋਨੂੰ ਸੂਦ ਨਾਲ ਮੁਲਾਕਾਤ ਕਰਨ ਤੋਂ ਇੱਕ ਦਿਨ ਬਾਅਦ ਕੀਤਾ ਹੈ। ਇਸ ਦੀ ਜਾਣਕਾਰੀ ਕੈਪਟਨ ਨੇ ਟਵੀਟ ਜਰੀਏ ਵੀ ਦਿੱਤੀ ਹੈ।  ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂੰ ਸੂਦ, ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉੱਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ ਬਣ ਗਏ ਹਨ।

ਟਵਿੱਟਰ ਰਾਹੀਂ ਵਧਾਈ ਦਿੰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ, "ਪਰਉਪਕਾਰੀ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਮੁਹਿੰਮ ਲਈ ਆਪਣਾ ਬ੍ਰਾਂਡ ਅੰਬੈਸਡਰ ਚੁਣਿਆ ਹੈ।" ਮੈਂ ਉਨ੍ਹਾਂ ਨੂੰ ਇਸ ਲਈ ਵਧਾਈ ਦਿੰਦਾ ਹਾਂ। ਸੋਨੂੰ ਸੂਦ ਦੇ ਬ੍ਰਾਂਡ ਅੰਬੈਸਡਰ ਬਣਨ ਨਾਲ, ਕੋਰੋਨਾ ਟੀਕਾਕਰਨ ਬਾਰੇ ਵਧੇਰੇ ਜਾਗਰੂਕਤਾ ਹੋਏਗੀ। ਮੈਂ ਰਾਜ ਦੇ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਜਲਦੀ ਤੋਂ ਜਲਦੀ ਆਪਣੇ ਟੀਕੇ ਲਗਵਾਉਣ। "

ਕੈਪਟਨ ਨੇ ਕਿਹਾ, “ਟੀਕਾ ਲੈਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਪ੍ਰਭਾਵਤ ਕਰਨ ਲਈ ਸੋਨੂੰ ਸੂਦ ਤੋਂ ਵਧੀਆ ਹੋਰ ਕੋਈ ਨਹੀਂ ਹੈ। ਪੰਜਾਬ ਵਿੱਚ ਲੋਕਾਂ ਨੂੰ ਕੋਰੋਨਾ ਵੈਕਸੀਨ ਸਬੰਧੀ ਬਹੁਤ ਸੰਕੋਚ ਹਨ।" ਮੁੱਖ ਮੰਤਰੀ ਨੇ ਕਿਹਾ ਕਿ, "ਸੋਨੂੰ ਦੀ ਆਮ ਲੋਕਾਂ ਵਿੱਚ ਪ੍ਰਸਿੱਧੀ ਹੈ ਅਤੇ ਪਿਛਲੇ ਸਾਲ ਮਹਾਂਮਾਰੀ ਫੈਲਣ ਨਾਲ ਹਜ਼ਾਰਾਂ ਪ੍ਰਵਾਸੀਆਂ ਨੂੰ ਸੁਰੱਖਿਅਤ ਘਰ ਪਹੁੰਚਣ ਵਿੱਚ ਸਹਾਇਤਾ ਕਰਨ ਵਿਚ ਉਸ ਦੀ ਮਿਸਾਲੀ ਭੂਮਿਕਾ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰਨ ਵਿੱਚ ਸਹਾਇਤਾ ਕਰੇਗੀ।" ਇਸ ਲਈ ਸੋਨੂੰ ਸੂਦ ਲੋਕਾਂ ਵਿਚ ਕੋਰੋਨਾ ਟੀਕਿਆਂ ਬਾਰੇ ਜਾਗਰੂਕਤਾ ਫੈਲਾ ਸਕਦੇ ਹਨ। 

ਕੈਪਟਨ ਨੇ ਅੱਗੇ ਕਿਹਾ ਕਿ, "ਜਦੋਂ ਲੋਕ ਪੰਜਾਬ ਦੇ ਪੁੱਤਰ ਤੋਂ ਕੋਰੋਨਾ ਟੀਕਾ ਲਗਾਉਣ ਦੇ ਫਾਇਦੇ ਬਾਰੇ ਸੁਣਨਗੇ ਅਤੇ ਜਾਨਣਗੇ ਕੀ ਇਹ ਕਿੰਨਾ ਸੁਰੱਖਿਅਤ ਅਤੇ ਜ਼ਰੂਰੀ ਹੈ, ਤਾਂ ਉਹ ਉਸ ‘ਤੇ ਵਿਸ਼ਵਾਸ ਕਰਨਗੇ ਕਿਉਂਕਿ ਉਹ ਉਸ 'ਤੇ ਭਰੋਸਾ ਕਰਦੇ ਹਨ।”  ਇਸ ਮੌਕੇ ਸੋਨੂ ਸੂਦ ਨੇ ਮੁੱਖ ਮੰਤਰੀ ਨੂੰ ਆਪਣੀ ਕਿਤਾਬ ‘ਆਈ ਐਮ ਨੋ ਮਸੀਹਾ’ ਵੀ ਭੇਟ ਕੀਤੀ ਜਿਸ ਬਾਰੇ ਉਨ੍ਹਾਂ ਦੱਸਿਆ ਕਿ ਇਸ ਵਿਚ ਮੋਗਾ ਤੋਂ ਮੁੰਬਈ ਤੱਕ ਦੇ ਤਜਰਬਿਆਂ ਨੂੰ ਕਲਮਬੰਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ, 'ਮੈਂ ਸੱਚਮੁੱਚ ਕਹਿੰਦਾ ਹਾਂ ਕਿ ਮੈਂ ਕੋਈ ਰੱਖਿਅਕ ਨਹੀਂ ਹਾਂ। ਮੈਂ ਇਕ ਸਧਾਰਨ ਇਨਸਾਨ ਹਾਂ ਜੋ ਪਰਮਾਤਮਾ ਦੀਆਂ ਵੱਡੀਆਂ ਯੋਜਨਾਵਾਂ ਵਿਚ ਆਪਣੀ ਤਰਫੋਂ ਨਿਗੂਣਾ ਜਿਹਾ ਯੋਗਦਾਨ ਪਾ ਰਿਹਾ ਹੈ। ਇਸ ਦੌਰਾਨ ਜੇਕਰ ਮੈਂ ਕਿਸੇ ਵੀ ਢੰਗ ਨਾਲ ਕਿਸੇ ਇਨਸਾਨ ਦੇ ਜੀਵਨ ਨੂੰ ਬਿਹਤਰ ਬਣਾ ਸਕਿਆ ਤਾਂ ਇਸ ਲਈ ਮੈਂ ਇਹੀ ਕਹਿ ਸਕਦਾਂ ਹਾਂ ਕਿ ਮੇਰੇ ਉਤੇ ਅਕਾਲ ਪੁਰਖ ਦੀ ਮਿਹਰ ਹੈ ਜੋ ਮੈਨੂੰ ਆਪਣੀ ਡਿਊਟੀ ਨਿਭਾਉਣ ਵਿਚ ਮੇਰਾ ਮਾਰਗ ਦਰਸ਼ਨ ਕਰ ਰਹੇ ਹਨ।'

ਦੂਜੇ ਪਾਸੇ ਸੋਨੂੰ ਸੂਦ ਨੇ ਵੀ ਟਵੀਟ ਕਰ ਕਿਹਾ ਕਿ, " ਕੋਰੋਨਾ ਮੁਹਿੰਮ ਦਾ ਹਿੱਸਾ ਬਣਨਾ ਮਾਣ ਵਾਲੀ ਗੱਲ ਹੈ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਜਲਦੀ ਹੀ ਹਰੇਕ ਨੂੰ ਕੋਰੋਨਾ ਵੈਕਸੀਨ ਲੱਗ ਜਾਵੇ। ਇਕੱਠੇ ਮਿਲ ਕੇ ਅਸੀਂ ਬੇਹਤਰ ਕੱਲ੍ਹ ਲਈ ਹਰੇਕ ਪਰਿਵਾਰ ਤੱਕ ਪਹੁੰਚਾਂਗੇ।"