ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਵਿਸ਼ੇਸ਼ ਅਪੀਲ
ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ।
Punjab State Power Corporation Limited
ਚੰਡੀਗੜ੍ਹ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨ ਵੀਰਾਂ ਨੂੰ ਇੱਕ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾ ਹੀ ਕਟ ਲੈਣ। ਖੇਤ ਵਿਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ।
ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਕਣਕ ਨੂੰ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਜਿਸ ਨੂੰ ਦੇਖ ਕੇ ਇਹ ਫੈਸਲਾ ਲਿਆ ਗਿਆ ਹੈ।